ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਂਗਣਵਾੜੀ ਕੇਂਦਰ ’ਚ ਮਿਆਦ ਪੁੱਗੀਆਂ ਦਵਾਈਆਂ ਵੰਡਣ ਦਾ ਮਾਮਲਾ ਭਖਿਆ

07:16 AM May 09, 2024 IST

ਲਹਿਰਾਗਾਗਾ (ਪੱਤਰ ਪ੍ਰੇਰਕ): ਆਂਗਣਵਾੜੀ ਕੇਂਦਰ ਗੋਬਿੰਦਪੁਰਾ ਜਵਾਹਰਵਾਲਾ ਵਿਚ ਮਾਪਿਆਂ ਨੂੰ ਛੋਟੇ ਬੱਚਿਆਂ ਲਈ ਮਿਆਦ ਪੁੱਗੀਆਂ ਤਾਕਤ ਤੇ ਸਿਹਤਯਾਬੀ ਲਈ ਦਿੱਤੀ ਜਾਂਦੀ ਆਇਰਨ ਅਤੇ ਫੋਲਿਕ ਐਸਿਡ ਦਵਾਈਆਂ ਵੰਡੀਆਂ ਗਈਆਂ। ਪਿੰਡ ਵਾਸੀਆਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਵਿਭਾਗ ਦੀ ਕਥਿਤ ਅਣਗਹਿਲੀ ਕਾਰਨ ਜੇਕਰ ਬੱਚਿਆਂ ਨੂੰ ਕੁਝ ਹੋ ਗਿਆ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੈ? ਦੂਜੇ ਪਾਸੇ ਲਹਿਰਾਗਾਗਾ ਦੀ ਸੀਡੀਪੀਓ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਉਹ ਮਸਲੇ ਦੀ ਸੰਪੂਰਨ ਜਾਂਚ ਕਰਵਾਉਣਗੇ। ਐੱਸਡੀਐੱਮ ਸੂਬਾ ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਪੂਰਨ ਜਾਂਚ ਕਰਵਾਉਣਗੇ ਅਤੇ ਇਸ ਲਈ ਜ਼ਿੰਮੇਵਾਰ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement