For the best experience, open
https://m.punjabitribuneonline.com
on your mobile browser.
Advertisement

ਸੁੱਕੇ ਪ੍ਰਸ਼ਾਦਿਆਂ ਦਾ ਮਾਮਲਾ: ਮੁਅੱਤਲ ਮੁਲਾਜ਼ਮਾਂ ਨੂੰ ਇਨਸਾਫ਼ ਦੀ ਆਸ

10:29 AM Jul 10, 2023 IST
ਸੁੱਕੇ ਪ੍ਰਸ਼ਾਦਿਆਂ ਦਾ ਮਾਮਲਾ  ਮੁਅੱਤਲ ਮੁਲਾਜ਼ਮਾਂ ਨੂੰ ਇਨਸਾਫ਼ ਦੀ ਆਸ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਜੁਲਾਈ
ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ’ਚ ਹੋਈ ਬੇਨਿਯਮੀ ਦੇ ਮਾਮਲੇ ਦੀ ਮੁੜ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਇਸ ਮਾਮਲੇ ਵਿੱਚ ਫਸੇ ਕਈ ਕਰਮਚਾਰੀਆਂ ਨੇ ਰਾਹਤ ਮਹਿਸੂਸ ਕੀਤੀ ਹੈ। ਇਸ ਨਾਲ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਆਸ ਬੱਝੀ ਹੈ। ਸ਼੍ੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ 51 ਕਰਮਚਾਰੀ ਮੁਅੱਤਲ ਕੀਤੇ ਗਏ ਹਨ, ਜਨਿ੍ਹਾਂ ’ਚ ਸਟੋਰਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਅਤੇ ਮੈਨੇਜਰ ਪੱਧਰ ਤੇ ਅਧਿਕਾਰੀ ਸ਼ਾਮਲ ਹਨ। ਇਸ ਮਾਮਲੇ ਵਿਚ ਫਸੇ ਕਰਮਚਾਰੀਆਂ ਵੱਲੋਂ ਹਾਲ ਹੀ ਵਿੱਚ ਲਿਖਤੀ ਰੂਪ ਵਿੱਚ ਆਪਣਾ ਰੋਸ ਦਰਜ ਕਰਵਾਇਆ ਗਿਆ ਸੀ। ਸ਼੍ੋਮਣੀ ਕਮੇਟੀ ਦੇ ਸਕੱਤਰ ਨੂੰ ਰੋਸ ਪੱਤਰ ਦੇ ਕੇ ਉਨ੍ਹਾਂ ਅਫਸੋਸ ਦਾ ਪ੍ਰਗਟਾਵਾ ਕੀਤਾ ਸੀ ਕਿ ਉਨ੍ਹਾਂ ਦਾ ਪੱਖ ਸੁਣੇ ਬਨਿਾਂ ਹੀ ਸਜ਼ਾ ਸੁਣਾ ਦਿੱਤੀ ਗਈ ਹੈ। ਉਹ ਇਸ ਮਾਮਲੇ ਵਿੱਚ ਸਿੱਧੇ ਰੂਪ ਵਿੱਚ ਸ਼ਾਮਲ ਨਹੀਂ ਹਨ। ਸ਼੍ੋਮਣੀ ਕਮੇਟੀ ਨੇ ਇਸ ਮਾਮਲੇ ਲਈ ਇਕ ਸਬ-ਕਮੇਟੀ ਬਣਾਈ ਗਈ ਹੈ, ਜਿਸ ’ਚ ਸ਼੍ੋਮਣੀ ਕਮੇਟੀ ਦੇ ਪੰਜ ਮੈਂਬਰ ਸ਼ਾਮਲ ਕੀਤੇ ਗਏ ਹਨ। ਸਬ-ਕਮੇਟੀ ਦੇ ਮੈਂਬਰਾਂ ਵਿੱਚ ਸ਼੍ੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਸ਼ੇਰ ਸਿੰਘ ਮੰਡ ਵਾਲਾ ਅਤੇ ਸੁਰਜੀਤ ਸਿੰਘ ਤੁਗਲਵਾਲ ਸ਼ਾਮਲ ਹਨ। ਇਸ ਮਾਮਲੇ ’ਚ ਫਸੇ ਮੈਨੇਜਰ ਪੱਧਰ ਦੇ ਕੁੱਝ ਕਰਮਚਾਰੀਆਂ ਨੇ ਆਖਿਆ ਕਿ ਸ਼੍ੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ, ਜਿਸ ਨਾਲ ਉਹ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਉਨ੍ਹਾਂ ਨੂੰ ਨਿਆਂ ਮਿਲਣ ਦਾ ਭਰੋਸਾ ਮਿਲਿਆ ਹੈ।

Advertisement

ਮੁਲਾਜ਼ਮਾਂ ਦੇ ਹੱਕਾਂ ਨੂੰ ਧਿਆਨ ’ਚ ਰੱਖਦਿਆਂ ਲਿਆ ਗਿਆ ਫ਼ੈਸਲਾ: ਗਰੇਵਾਲ
ਸਬ-ਕਮੇਟੀ ਦੇ ਮੈਂਬਰ ਅਤੇ ਸ਼੍ੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਇਹ ਕਦਮ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਹੱਕਾਂ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਫਲਾਇੰਗ ਵਿਭਾਗ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ 51 ਕਰਮਚਾਰੀਆਂ ਨੂੰ ਮੁਅੱਤਲ ਕੀਤਾ ਸੀ। ਇਸ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਕਰਮਚਾਰੀਆਂ ਨੂੰ ਹੁਣ ਉਨ੍ਹਾਂ ਦਾ ਲਿਖਤੀ ਜਾਂ ਵਿਅਕਤੀਗਤ ਤੌਰ ’ਤੇ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਪਰ ਅਗਲੇ ਹੁਕਮਾਂ ਤੱਕ ਇਹ ਸਾਰੇ ਕਰਮਚਾਰੀ ਮੁਅੱਤਲ ਹੀ ਰਹਿਣਗੇ।

Advertisement

Advertisement
Tags :
Author Image

Advertisement