ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡ ਸਟੇਡੀਅਮ ’ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ ਭਖਿਆ

08:40 AM Mar 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਸਰਬਜੀਤ ਸਿੰਘ ਭੱਟੀ
ਲਾਲੜੂ , 27 ਮਾਰਚ
ਇੱਥੋਂ ਨੇੜਲੇ ਪਿੰਡ ਸਮਗੋਲੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਅਲਾਟ ਕੀਤੀ ਜ਼ਮੀਨ ’ਤੇ ਪਿੰਡ ਵਾਸੀਆਂ ਨੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜਿਸ ਕਾਰਨ ਸਕੂਲ ਦੇ ਵਿਦਿਆਰਥੀਆਂ ਲਈ ਖੇਡ ਸਟੇਡੀਅਮ ਬਣਾਉਣ ਵਿੱਚ ਦਿੱਕਤ ਆ ਰਹੀ ਹੈ। ਹਾਲਾਂਕਿ ਪਿੰਡ ਦੀ ਪੰਚਾਇਤ ਨੇ ਮਤਾ ਪਾਸ ਕਰਕੇ ਇਹ ਜ਼ਮੀਨ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਖੇਡ ਸਟੇਡੀਅਮ ਬਣਾਉਣ ਲਈ ਦਿੱਤੀ ਗਈ ਸੀ।
ਸਰਪੰਚ ਜੋਗਿੰਦਰ ਸਿੰਘ ਅਤੇ ਮਦਨ ਰਾਣਾ ਸਮਗੋਲੀ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਕੁੱਝ ਸਾਲ ਪਹਿਲਾਂ ਮਤਾ ਪਾਇਆ ਸੀ ਕਿ ਇਹ ਪੰਚਾਇਤੀ ਜ਼ਮੀਨ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਦਿੱਤੀ ਗਈ ਹੈ, ਜਿਸ ਵਿੱਚ ਵਿਦਿਆਰਥੀਆਂ ਲਈ ਖੇਡ ਸਟੇਡੀਅਮ ਬਣਾਇਆ ਜਾਵੇਗਾ।
ਇਸ ਮਗਰੋਂ ਉਨ੍ਹਾਂ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਪਿੰਡ ਦੇ ਕਬਜ਼ਾਧਾਰਕ ਵਿਅਕਤੀਆਂ ਨੇ ਡੇਰਾਬਸੀ ਦੀ ਅਦਾਲਤ ਵਿੱਚ ਪੰਚਾਇਤ ਖ਼ਿਲਾਫ਼ ਕੇਸ ਦਾਇਰ ਕਰ ਦਿੱਤਾ ਸੀ, ਜਿਸ ਤੋਂ ਕੁੱਝ ਸਮੇਂ ਬਾਅਦ ਅਦਾਲਤ ਨੇ ਕੇਸ ਦਾ ਫ਼ੈਸਲਾ ਪੰਚਾਇਤ ਦੇ ਹੱਕ ਵਿੱਚ ਸੁਣਾ ਦਿੱਤਾ। ਇਸ ਉਪਰੰਤ ਕਬਜ਼ਾਧਾਰਕਾਂ ਨੇ ਇਸ ਦੀ ਅਪੀਲ ਸੈਸ਼ਨ ਕੋਰਟ ਵਿੱਚ ਕਰ ਦਿੱਤੀ ਪਰ ਉੱਥੇ ਵੀ ਫ਼ੈਸਲਾ ਪੰਚਾਇਤ ਦੇ ਹੱਕ ਵਿੱਚ ਆਇਆ। ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਪੰਚਾਇਤ ਵਿੱਚ ਰੋਸ ਹੈ।

Advertisement

ਬੀਡੀਪੀਓ ਵੱਲੋਂ ਕਾਰਵਾਈ ਦਾ ਭਰੋਸਾ

ਬੀਡੀਪੀਓ ਡੇਰਾਬਸੀ ਗੁਰਪ੍ਰੀਤ ਸਿੰਘ ਮਾਂਗਟ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ ਜੇਕਰ ਉਨ੍ਹਾਂ ਕੋਲ ਸਰਪੰਚ ਜਾਂ ਕਿਸੇ ਪਿੰਡ ਵਾਸੀ ਵੱਲੋਂ ਕੋਈ ਦਰਖ਼ਾਸਤ ਦਿੱਤੀ ਜਾਂਦੀ ਹੈ ਤਾਂ ਉਹ ਉਸ ’ਤੇ ਕਾਰਵਾਈ ਕਰਕੇ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਦੇਣਗੇ।

Advertisement
Advertisement
Advertisement