For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਕਾਉਂਕੇ ਦੇ ਮਾਮਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਵਧਾਈ

07:07 AM Jan 01, 2024 IST
ਜਥੇਦਾਰ ਕਾਉਂਕੇ ਦੇ ਮਾਮਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਵਧਾਈ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੁਆਫ਼ੀ ਮੰਗ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਥਕ ਲੀਹਾਂ ’ਤੇ ਤੋਰਨ ਦਾ ਸੱਦਾ ਦਿੱਤਾ ਸੀ ਪਰ ਸ੍ਰੀ ਅਕਾਲ ਤਖ਼ਤ ਦੇ ਮਰਹੂਮ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਸਬੰਧੀ ਸਾਹਮਣੇ ਆਈ ਰਿਪੋਰਟ ਅਕਾਲੀ ਦਲ ਲਈ ਨਵੀਂ ਚੁਣੌਤੀ ਬਣ ਸਕਦੀ ਹੈ। ਜਥੇਦਾਰ ਕਾਉਂਕੇ ਦੀ ਰਿਪੋਰਟ ਅਧਿਕਾਰਤ ਤੌਰ ’ਤੇ ਜਨਤਕ ਨਹੀਂ ਹੋਈ ਹੈ, ਪਰ ਜੋ ਜਾਣਕਾਰੀ ਮਿਲ ਰਹੀ ਹੈ, ਉਸ ਨੂੰ ਹਾਲੇ ਤੱਕ ਕਿਸੇ ਵੀ ਧਿਰ ਨੇ ਰੱਦ ਨਹੀਂ ਕੀਤਾ ਹੈ। ਇਸ ਰਿਪੋਰਟ ਦਾ ਸਿੱਧਾ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਪ੍ਰਧਾਨ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਸੇਧਿਆ ਗਿਆ ਹੈ।

Advertisement

ਬਾਦਲ ਪਰਿਵਾਰ ’ਤੇ ਉੱਠੇ ਸਵਾਲ

ਪੰਥਕ ਸਿਆਸਤ ’ਤੇ ਨਜ਼ਰਾਂ ਰੱਖਣ ਵਾਲਿਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1984 ਦੇ ਸਾਕਾ ਨੀਲਾ ਤਾਰਾ ਤੇ 1984 ਦੇ ਸਿੱਖ ਨਸਲਕੁਸ਼ੀ ਦੇ ਮੁੱਦਿਆਂ ਨੂੰ ਤਾਂ ਉਭਾਰਦੇ ਰਹਿੰਦੇ ਹਨ, ਪਰ ਉਨ੍ਹਾਂ ਕਦੇ ਵੀ ਪੰਜਾਬ ’ਚ ਹੋਏ ਝੂਠੇ ਪੁਲੀਸ ਮੁਕਾਬਲਿਆਂ ਦਾ ਜ਼ਿਕਰ ਨਹੀਂ ਕੀਤਾ ਤੇ ਨਾ ਹੀ 1984 ਤੋਂ ਬਾਅਦ 15 ਸਾਲਾਂ ਤੱਕ ਸੱਤਾ ਵਿੱਚ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਨੌਜਵਾਨਾਂ ਨੂੰ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਜਾਣ ਸਬੰਧੀ ਕੋਈ ਗੱਲ ਕੀਤੀ ਸੀ।

Advertisement

ਆਈਏਐੱਸ ਦੀ ਇੰਟਰਵਿਊ ਵਾਲੀ ਵੀਡੀਓ ਵਾਇਰਲ

ਸਾਬਕਾ ਆਈਏਐੱਸ ਅਧਿਕਾਰੀ ਗੁਰਤੇਜ ਸਿੰਘ ਦੀ ਇੱਕ ਇੰਟਰਵਿਊ ਵੀ ਇਸ ਸਬੰਧੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਜਦੋਂ ਉਹ ਭਾਈ ਗੁਰਦੇਵ ਸਿੰਘ ਕਾਉਂਕੇ ਬਾਰੇ ਗੱਲ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਲਈ ਇੱਕ ਵਫ਼ਦ ਦੇ ਰੂਪ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਗਏ ਸਨ ਤਾਂ ਬਾਦਲ ਸਾਹਿਬ ਵਫ਼ਦ ਨੂੰ ਮਿਲੇ ਬਿਨਾਂ ਚਲੇ ਗਏ ਸਨ। ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਜਿਸ ਐੱਸਐੱਸਪੀ ਨੇ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਕਥਿਤ ਤੌਰ ’ਤੇ ਸ਼ਹੀਦ ਕੀਤਾ ਸੀ ਉਹ ਬਾਦਲ ਦੇ ਬੈੱਡਰੂਮ ਤੱਕ ਚਲਾ ਜਾਂਦਾ ਸੀ।

Advertisement
Author Image

Advertisement