ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਸਤੂਆਣਾ ਸਾਹਿਬ ’ਚ ਮੈਡੀਕਲ ਕਾਲਜ ਦਾ ਮਾਮਲਾ: ਸੈਂਕੜੇ ਲੋਕਾਂ ਨੇ ਬਾਦਲ ਤੇ ਧਾਮੀ ਦੇ ਪੁਤਲੇ ਫ਼ੂਕੇ

06:01 PM Sep 23, 2023 IST
featuredImage featuredImage

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਸਤੰਬਰ
ਸੰਘਰਸ਼ ਕਮੇਟੀ ਮੈਡੀਕਲ ਕਾਲਜ ਅਤੇ ਹਸਪਤਾਲ ਮਸਤੂਆਣਾ ਸਾਹਿਬ ਦੇ ਸੱਦੇ ’ਤੇ ਇਲਾਕੇ ਦੇ ਸੈਂਕੜੇ ਲੋਕਾਂ ਵਲੋਂ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਵਿਚ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ ਅਤੇ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਅਤੇ ਬੀਬੀਆਂ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਵਲੋਂ ਐੱਸਜੀਪੀਸੀ ਅਤੇ ਅਕਾਲੀ ਦਲ ’ਤੇ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਰਾਹ ਵਿਚ ਅੜਿੱਕਾ ਪਾਉਣ ਦਾ ਦੋਸ਼ ਲਾਇਆ।

Advertisement

ਅੱਜ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸੈਂਕੜੇ ਲੋਕ ਅਤੇ ਬੀਬੀਆਂ ਟਰੈਕਟਰ-ਟਰਾਲੀਆਂ ਭਰ ਕੇ ਸਥਾਨਕ ਭਗਵਾਨ ਮਹਾਵੀਰ ਚੌਕ ਵਿਚ ਪੁੱਜੇ, ਜਿਥੇ ਆਵਾਜਾਈ ਠੱਪ ਕਰਦਿਆਂ ਸ੍ਰੀ ਧਾਮੀ ਅਤੇ ਸ੍ਰੀ ਬਾਦਲ ਦੇ ਪੁਤਲੇ ਫ਼ੂਕੇ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਘਰਸ਼ ਕਮੇਟੀ ਦੇ ਕਨਵੀਨਰ ਸਾਹਿਬ ਸਿੰਘ ਬਡਬਰ, ਅਜੈਬ ਸਿੰਘ, ਜਸਵੰਤ ਸਿੰਘ ਦੁੱਗਾਂ, ਦਰਸ਼ਨ ਸਿੰਘ ਕੁੰਨਰਾਂ, ਜਗਤਾਰ ਸਿੰਘ ਦੁੱਗਾਂ, ਕਰਨੈਲ ਸਿੰਘ ਜੱਸੇਕਾ, ਰਜਿੰਦਰ ਸਿੰਘ ਲਿੱਦੜਾਂ ਤੇ ਬਿੱਕਰ ਸਿੰਘ ਨੇ ਐੱਸਜੀਪੀਸੀ ਅਤੇ ਅਕਾਲੀ ਦਲ ਦੀ ਤਿੱਖੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿਚ ਮੈਡੀਕਲ ਕਾਲਜ ਬਣਾਇਆ ਜਾਣਾ ਹੈ, ਜਿਸ ਸਬੰਧੀ ਗੁਰਦੁਆਰਾ ਅੰਗੀਠਾ ਸਾਹਿਬ ਵਲੋਂ 25 ਏਕੜ ਜ਼ਮੀਨ ਕਾਲਜ ਲਈ ਦਿੱਤੀ ਗਈ ਹੈ। ਐੱਸਜੀਪੀਸੀ ਅਤੇ ਅਕਾਲੀ ਦਲ ਵਲੋਂ ਮੈਡੀਕਲ ਕਾਲਜ ਦੀ ਉਸਾਰੀ ਦੇ ਰਾਹ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਰੀਆਂ ਧਿਰਾਂ ਵਿਚ 25 ਏਕੜ ਜ਼ਮੀਨ ਨੂੰ ਅਦਾਲਤੀ ਕੇਸ ’ਚੋਂ ਬਾਹਰ ਰੱਖਣ ਬਾਰੇ ਸਹਿਮਤੀ ਦੇ ਦਿੱਤੀ ਸੀ ਪਰ ਐੱਸਜੀਪੀਸੀ ਇਸ ਸਹਿਮਤੀ ਤੋਂ ਪਿੱਛੇ ਹਟ ਗਈ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਵਲੋਂ ਬੱਸ ਸਟੈਂਡ ਮਸਤੂਆਣਾ ਸਾਹਿਬ ਵਿਖੇ ਪੱਕਾ ਮੋਰਚਾ ਲੱਗਿਆ ਹੋਇਆ ਹੈ, ਜੋ ਕਿ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਹੋਣ ਤੱਕ ਲਗਾਤਾਰ ਜਾਰੀ ਰਹੇਗਾ।

Advertisement

Advertisement