ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਆਗੂਆਂ ਵੱਲੋਂ ਕਵਰੇਜ ਕਰਦੇ ਪੱਤਰਕਾਰਾਂ ਨਾਲ ਬਦਸਲੂਕੀ ਦਾ ਮਾਮਲਾ ਭਖਿਆ

09:03 AM May 22, 2024 IST

ਪਰਮਜੀਤ ਸਿੰਘ
ਫਾਜਿਲਕਾ, 21 ਮਈ
ਅਕਾਲੀ ਆਗੂਆਂ ਵੱਲੋਂ ਬੀਤੇ ਦਿਨ ਪੱਤਰਕਾਰਾਂ ਨੂੰ ਕਵਰੇਜ ਕਰਨ ਤੋਂ ਰੋਕਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮੰਡੀ ਅਰਨੀਵਾਲਾ ਦੇ ਪੱਤਰਕਾਰ ਸੁਖਦੀਪ ਸਿੰਘ ਅਤੇ ਸੁਰੇਸ਼ ਕੁਮਾਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਫਾਜ਼ਿਲਕਾ ਦੀ ਮੰਡੀ ਅਰਨੀਵਾਲਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਇਕ ਵਰਕਰ ਮੀਟਿੰਗ ਰੱਖੀ ਗਈ ਸੀ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੂੰ ਸਵਾਲ ਕੀਤੇ ਗਏ ਤਾਂ ਮੌਕੇ ’ਤੇ ਮੌਜੂਦ ਪੱਤਰਕਾਰਾਂ ਵੱਲੋਂ ਮੋਬਾਈਲ ਕੈਮਰੇ ਰਾਹੀਂ ਰਿਕਾਰਡਿੰਗ ਕੀਤੀ ਜਾ ਰਹੀ ਸੀ ਤਾਂ ਮੌਕੇ ’ਤੇ ਮੌਜੂਦ ਬਾਹਰੀ ਅਕਾਲੀ ਆਗੂਆਂ ਨੇ ਕਵਰੇਜ ਕਰ ਰਹੇ ਪੱਤਰਕਾਰਾਂ ਦਾ ਕੈਮਰਾ ਖੋਹਿਆ ਤੇ ਸਵਾਲ ਜਵਾਬਾਂ ਵਾਲੀ ਵੀਡੀਓ ਡਿਲੀਟ ਕਰਨ ਵਾਸਤੇ ਧਮਕਾਇਆ ਗਿਆ। ਇਸ ਸਬੰਧੀ ਥਾਣਾ ਅਰਨੀਵਾਲਾ ਦੇ ਐੱਸਐੱਚਓ ਤਰਸੇਮ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੱਤਰਕਾਰਾਂ ਨੂੰ ਧਮਕੀਆਂ ਦੇਣ ਅਤੇ ਕੈਮਰੇ ਖੋਣ ਸਬੰਧੀ ਸਥਾਨਕ ਪੱਤਰਕਾਰ ਸੁਰੇਸ਼ ਕੁਮਾਰ ਅਤੇ ਸੁਖਦੀਪ ਸਿੰਘ ਵੱਲੋਂ ਲਿਖਤੀ ਦਰਖਾਸਤਾਂ ਦਿੱਤੀਆਂ ਗਈਆਂ ਸਨ, ਜਿਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਦੋਂ ਅਕਾਲੀ ਦਲ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਦੇ ਵਰਕਰਾਂ ਦੀ ਆਪਸੀ ਕੋਈ ਗੱਲਬਾਤ ਹੋ ਗਈ ਸੀ, ਜਿਸ ਨੂੰ ਇੱਕ ਨੌਜਵਾਨ ਰਿਕਾਰਡ ਕਰ ਰਿਹਾ ਸੀ। ਉਸ ਵੱਲੋਂ ਆਪਣੇ ਆਪ ਨੂੰ ਪੱਤਰਕਾਰ ਕਹਿਣ ’ਤੇ ਜਦੋਂ ਉਸ ਦਾ ਪਛਾਣ ਪੱਤਰ ਪੁੱਛਿਆ ਤਾਂ ਉਸ ਨੇ ਅੱਗਿਓਂ ਕਿਹਾ ਕਿ ਤੁਹਾਨੂੰ ਕੱਲ੍ਹ ਪਤਾ ਲੱਗ ਜਾਵੇਗਾ ਕਿ ਉਹ ਕੌਣ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਹਮੇਸ਼ਾ ਅਕਾਲੀ ਦਲ ਕਦਰ ਕਰਦਾ ਹੈ ਅਤੇ ਕਦੇ ਵੀ ਪੱਤਰਕਾਰਾਂ ਨਾਲ ਬਦਸਲੂਕੀ ਨਹੀਂ ਕੀਤੀ। ਇਸ ਮਾਮਲੇ ਦੀ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਪੰਜਾਬ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।

Advertisement

Advertisement
Advertisement