For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਚੜ੍ਹਿਆ ਸਿਆਸੀ ਰੰਗ

07:36 AM Mar 25, 2024 IST
ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਚੜ੍ਹਿਆ ਸਿਆਸੀ ਰੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 24 ਮਾਰਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹਾ ਸੰਗਰੂਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਸਿਆਸੀ ਰੰਗ ਚੜ੍ਹ ਗਿਆ ਹੈ। ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 19 ਮਾਰਚ ਤੋਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਰਾਜਸੀ ਆਗੂਆਂ ਨੇ ਕਈ ਦਿਨ ਬਾਅਦ ਪੀੜਤਾਂ ਦੇ ਦਰਾਂ ’ਤੇ ਪਹੁੰਚ ਕੀਤੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਹੋਰਨਾਂ ਰਾਜਸੀ ਆਗੂਆਂ ਨੇ ਪੀੜਤਾਂ ਨੂੰ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੌਰਤਲਬ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ 19 ਮਾਰਚ ਨੂੰ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਸਾਹਮਣੇ ਆਇਆ ਸੀ। ਉਦੋਂ ਤੋਂ ਲੈ ਕੇ ਸੂਬਾ ਸਰਕਾਰ ਚੁੱਪ ਵੱਟੀ ਬੈਠੀ ਅਤੇ ਵਿਰੋਧੀ ਧਿਰਾਂ ਲਗਾਤਾਰ ‘ਆਪ’ ਨੂੰ ਘੇਰ ਰਹੀਆਂ ਸਨ ਪਰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤਾਂ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਦੇ ਨਾਲ ਹੀ ਸੁਨੀਲ ਜਾਖੜ ਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦਾ ਮਾਮਲਾ ਸਿਆਸੀ ਗਿਆ ਹੈ। ਵਿਰੋਧੀ ਧਿਰ ਵੱਲੋਂ ਲਗਾਤਾਰ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਣ ਲਈ ਰਣਨੀਤੀ ਉਲੀਕੀ ਜਾ ਰਹੀ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਉਕਤ ਮਾਮਲੇ ਸਬੰਧੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×