ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਪੁੱਜਿਆ

08:48 AM Oct 04, 2024 IST
ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਦਿੰਦੇ ਹੋਏ ਸਤਨਾਮ ਸਿੰਘ ਦਾਊਂ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 3 ਅਕਤੂਬਰ
ਪੰਜਾਬ ਸਰਕਾਰ ਦੇ ਘਪਲੇ ਅਤੇ ਪੁਲੀਸ ਵਧੀਕੀਆਂ ਦੇ ਮਾਮਲੇ ਉਜਾਗਰ ਕਰਨ ਵਾਲਿਆਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਕੌਮੀ ਘੱਟ ਗਿਣਤੀ ਕਮਿਸ਼ਨ ਅਤੇ ਕੇਂਦਰ ਸਰਕਾਰ ਕੋਲ ਪਹੁੰਚ ਗਿਆ ਹੈ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਸਾਥੀਆਂ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਲਿਖਤੀ ਸ਼ਿਕਾਇਤ ਦੇ ਕੇ ਸਾਰੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ।
ਸ੍ਰੀ ਦਾਊਂ ਨੇ ਕੌਮੀ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਦੀ ਟੀਮ ਵੱਲੋਂ ਪੰਜਾਬ ਵਿੱਚ ਵੱਡੇ ਘਪਲਿਆਂ ਨੂੰ ਉਜਾਗਰ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਮਾਣ ਸਨਮਾਨ ਦੇਣ ਦੀ ਥਾਂ ਅਜਿਹਾ ਕਰਨ ਵਾਲੇ ਕਾਰਕੁਨਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਦਾਊਂ ਨੇ ਪੱਤਰਕਾਰ ਰਜਿੰਦਰ ਸਿੰਘ ਤੱਗੜ ਅਤੇ ਮਾਲਵਿੰਦਰ ਮਾਲੀ ਸਣੇ ਅਜਿਹੇ ਕਈ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ। ਇਸ ਮੌਕੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਮੌਕੇ ’ਤੇ ਹੀ ਪੰਜਾਬ ਸਰਕਾਰ ਨੂੰ 20 ਦਿਨਾਂ ਅੰਦਰ ਇਸ ਸਬੰਧੀ ਆਪਣਾ ਪੱਖ ਰੱਖਣ ਲਈ ਕਿਹਾ। ਉਨ੍ਹਾਂ ਭਰੋਸਾ ਦਿੱਤਾ ਕਿ ਦਾਊਂ ਟੀਮ ਵੱਲੋਂ ਜਿੰਨੇ ਵੀ ਘਪਲੇ ਉਜਾਗਰ ਕੀਤੇ ਗਏ ਹਨ, ਉਨ੍ਹਾਂ ਬਾਰੇ ਕੇਂਦਰ ਸਰਕਾਰ ਨੂੰ ਵਿਸਥਾਰ ਰਿਪੋਰਟ ਭੇਜ ਕੇ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਉਨ੍ਹਾਂ ਸ਼ਿਕਾਇਤਕਰਤਾ ਨੂੰ ਭਵਿੱਖ ਵਿੱਚ ਅਜਿਹੇ ਘਪਲਿਆਂ ਨੂੰ ਉਜਾਗਰ ਕਰਨ ਦੀ ਸਲਾਹ ਦਿੱਤੀ।

Advertisement

Advertisement