For the best experience, open
https://m.punjabitribuneonline.com
on your mobile browser.
Advertisement

ਚਾਰ ਮਜ਼ਦੂਰਾਂ ਦੀ ਮੌਤ ਦਾ ਮਾਮਲਾ: ਮਜ਼ਦੂਰ ਜਥੇਬੰਦੀਆਂ ਵੱਲੋਂ ਸੁਨਾਮ-ਪਟਿਆਲਾ ਮਾਰਗ ’ਤੇ ਆਵਾਜਾਈ ਠੱਪ

11:09 AM Sep 18, 2024 IST
ਚਾਰ ਮਜ਼ਦੂਰਾਂ ਦੀ ਮੌਤ ਦਾ ਮਾਮਲਾ  ਮਜ਼ਦੂਰ ਜਥੇਬੰਦੀਆਂ ਵੱਲੋਂ ਸੁਨਾਮ ਪਟਿਆਲਾ ਮਾਰਗ ’ਤੇ ਆਵਾਜਾਈ ਠੱਪ
ਮ੍ਰਿਤਕਾਂ ਦੇ ਪਰਿਵਾਰਾਂ ਲਈ ਇਨਸਾਫ ਦੀ ਮੰਗ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ
ਟਰੱਕ ਹੇਠ ਆਉਣ ਕਾਰਨ ਮਰੇ ਚਾਰ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਇਥੇ ਮਜ਼ਦੂਰ ਜਥੇਬੰਦੀਆਂ ਵੱਲੋਂ ਸੁਨਾਮ-ਪਟਿਆਲਾ ਮਾਰਗ ’ਤੇ ਆਵਾਜਾਈ ਠੱਪ ਕਰਕੇ ਧਰਨਾ ਲਾਇਆ ਗਿਆ। ਬੀਤੇ ਦਿਨ ਸੜਕ ਕਿਨਾਰੇ ਬੈਠ ਕੇ ਦੁਪਿਹਰ ਦਾ ਖਾਣਾ ਖਾਣਾ ਖਾ ਰਹੇ ਚਾਰ ਮਨਰੇਗਾ ਮਜ਼ਦੂਰਾਂ ਨੂੰ ਤੇਜ਼ ਰਫਤਾਰ ਟਰੱਕ ਨੇ ਦਰੜ ਦਿੱਤਾ ਸੀ। ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਇਕੱਤਰ ਹੋਏ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਘੱਟੋ-ਘੱਟ ਕੈਬਨਿਟ ਰੈਂਕ ਦਾ ਮੰਤਰੀ ਇਥੇ ਪਹੁੰਚੇ। ਇਸ ਮੌਕੇ ਬਿਸ਼ਨਪੁਰਾ ਕਾਂਡ ਐਕਸ਼ਨ ਕਮੇਟੀ ਦੇ ਕਨਵੀਨਰ ਪ੍ਰਗਟ ਸਿੰਘ ਕਾਲਾਝਾੜ, ਧਰਮਪਾਲ ਨਮੋਲ, ਕਾਮਰੇਡ ਗੋਬਿੰਦ ਸਿੰਘ ਛਾਜਲੀ, ਕਰਨੈਲ ਸਿੰਘ ਜਖੇਪਲ, ਕਮਰੇਡ ਵਰਿੰਦਰ ਕੌਸ਼ਿਕ, ਹਰਭਗਵਾਨ ਸਿੰਘ ਮੂਨਕ, ਜੋਗਿੰਦਰ ਸਿੰਘ, ਬਲਜੀਤ ਸਿੰਘ, ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਨਰੇਗਾ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਖੁਦ ਨੂੰ ਲੋਕਾਂ ਦਾ ਪੁੱਤਰ ਦੱਸਣ ਵਾਲੇ ਮੁੱਖ ਮੱਤਰੀ ਭਗਵੰਤ ਮਾਨ ਨੂੰ ਇਥੇ ਖੁਦ ਹਾਜ਼ਰ ਹੋ ਕੇ ਦੁਖੀਆਂ ਦਾ ਦਰਦ ਵੰਡਾਉਣਾ ਚਾਹੀਦਾ ਹੈ। ਬੁਲਾਰਿਆਂ ਨੇ ਮ੍ਰਿਤਕਾਂ ਦੇ ਪ੍ਰਤੀ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਪੰਜ-ਪੰਜ ਮਰਲੇ ਦੇ ਪਲਾਟ ਦੇਣ ਅਤੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰਨ ਅਤੇ ਮਨਰੇਗਾ ਕਾਨੂੰਨ ਅਨੁਸਾਰ ਬਣਦੀਆਂ ਸਾਰੀਆਂ ਸਹੂਲਤਾਂ ਪੀੜਤ ਪਰਿਵਾਰਾਂ ਨੂੰ ਦੇਣ ਦੀ ਮੰਗ ਕੀਤੀ। ਬੁਲਾਰਿਆਂ ਨੇ ਚਿਤਾਵਨੀ ਦਿਤੀ ਕਿ ਜੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਇਥੇ ਪੱਕਾ ਧਰਨਾ ਲਾਇਆ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਬੁਲਾਰਿਆਂ ਦੀ ਮੰਗ ਅਨੁਸਾਰ ਸਰਕਾਰ ਦਾ ਕੋਈ ਵੀ ਸਿਆਸੀ ਨੁਮਾਇੰਦਾ ਨਹੀਂ ਪਹੁੰਚਿਆ ਸੀ।

Advertisement

ਬਰਨਾਲਾ ਜ਼ਿਮਨੀ ਚੋਣ ਵਿੱਚ ਹਾਦਸੇ ਦਾ ਜਵਾਬ ਮੰਗਣਗੇ ਮਜ਼ਦੂਰ

ਕਾਮਰੇਡ ਚੰਦਰ ਸ਼ੇਖਰ ਜਨਰਲ ਸਕੱਤਰ ਸੀਟੂ ਪੰਜਾਬ, ਸ਼ੇਰ ਸਿੰਘ ਫਰਵਾਹੀ ਅਤੇ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਹਾਦਸੇ ਦੇ ਦੂਜੇ ਦਿਨ ਵੀ ਸੂਬਾ ਸਰਕਾਰ ਵੱਲੋਂ ਚੁੱਪੀ ਧਾਰੀ ਰੱਖਣ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਸਰਕਾਰ ਲਈ ਇਹ ਹਾਦਸਾ ਆਮ ਹੈ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਹਾਦਸੇ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਬਰਨਾਲਾ ਜ਼ਿਮਨੀ ਚੋਣ ਦੌਰਾਨ ਪੰਜਾਬ ਭਰ ਦੇ ਮਨਰੇਗਾ ਮਜ਼ਦੂਰ ਇਸ ਦਾ ਜਵਾਬ ਮੰਗਣਗੇ। ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਦੇ ਵਫਦ ਨੇ 50 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਅਤੇ ਹਰ ਪਰਿਵਾਰ ਦੇ ਇੱਕ-ਇੱਕ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀ ਦੀ ਮੰਗ ਉਠਾਈ ਹੈ। ਪਾਰਟੀ ਦੇ ਆਗੂਆਂ ਦੇ ਇਕ ਵਫਦ ਨੇ ਅਮਿਤ ਬੈਂਬੀ ਏਡੀਸੀ ਸੰਗਰੂਰ ਰਾਹੀਂ ਗਵਰਨਰ ਦੇ ਨਾਂ ਮੰਗ ਪੱਤਰ ਵੀ ਦਿੱਤਾ ਹੈ।

Advertisement

Advertisement
Author Image

Advertisement