ਪੁਲੀਸ ਮੁਲਾਜ਼ਮਾਂ ਦੀ ਮੌਤ ਦਾ ਮਾਮਲਾ: ਸ਼ੁਰੂਆਤੀ ਜਾਂਚ ਵਿੱਚ ’ਚ ਜ਼ਹਿਰ ਨਿਗਲਣ ਦਾ ਸੰਕੇਤ
ਪੱਤਰ ਪ੍ਰੇਰਕ
ਜਲੰਧਰ, 8 ਅਕਤੂਬਰ
ਆਦਮਪੁਰ ਨੇੜੇ ਹਿਰਾਸਤ ’ਚ ਨਾਬਾਲਗ ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਦੋ ਪੁਲੀਸ ਅਧਿਕਾਰੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਵਿਚ ਸ਼ੁਰੂਆਤੀ ਜਾਂਚ ਵਿੱਚ ਮੌਤ ਦੇ ਕਾਰਨ ਜ਼ਹਿਰੀਲੇ ਪਦਾਰਥ ਹੋਣ ਦਾ ਪਤਾ ਲੱਗਾ ਹੈ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਅਮਨਦੀਪ ਉਰਫ਼ ਕਾਲੂ ਉਮਰ 17, ਜੋ ਕਿ ਕਤਲ, ਅਪਰਾਧਿਕ ਧਮਕਾਉਣ ਅਤੇ ਸਾਜ਼ਿਸ਼ ਰਚਣ ਸਮੇਤ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੂਜਾ ਦੇਵ ਕੁਮਾਰ, ਉਮਰ 17.5 ਸਮੂਹਿਕ ਬਲਾਤਕਾਰ ਅਤੇ ਪੋਕਸੋ ਐਕਟ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ ਨੂੰ ਇਹ ਪੁਲੀਸ ਮੁਲਾਜ਼ਮ ਅਦਾਲਤ ਤੋਂ ਵਾਪਸ ਹੁਸ਼ਿਆਰਪੁਰ ਲੈ ਕੇ ਜਾ ਰਹੇ ਸਨ ਕਿ ਜਦ ਉਹ ਆਦਮਪੁਰ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਅਮਨਦੀਪ ਉਰਫ਼ ਕਾਲੂ ਹਿਰਾਸਤ ’ਚੋਂ ਫਰਾਰ ਹੋ ਗਿਆ। ਏਐੱਸਆਈ ਜੀਵਨ ਲਾਲ ਅਤੇ ਏਐਸਆਈ ਪ੍ਰੀਤਮ ਦਾਸ ਵੱਲੋਂ ਤੁਰੰਤ ਪਿੱਛਾ ਕੀਤਾ ਪਰ ਕਾਲੂ ਕਾਬੂ ਨਹੀਂ ਅਇਆ ਤਾਂ ਇਸ ਤੋਂ ਬਾਅਦ ਦੋਵਾਂ ਅਧਿਕਾਰੀਆਂ ਦੀਆਂ ਲਾਸ਼ਾਂ ਆਦਮਪੁਰ ਰੇਲਵੇ ਸਟੇਸ਼ਨ ਤੋਂ ਬਰਾਮਦ ਹੋਈਆਂ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਸੀ। ਐੱਸਐੱਸਪੀ ਖੱਖ ਨੇ ਮ੍ਰਿਤਕ ਅਧਿਕਾਰੀਆਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਗੇ ਹੋਏ ਕਿਹਾ ਕਿ ਅੰਤਿਮ ਸੰਸਕਾਰ ਪ੍ਰੋਟੋਕੋਲ ਦੇ ਅਨੁਸਾਰ ਕੀਤਾ ਜਾਵੇਗਾ, ਇਹ ਯਕੀਨੀ ਬਣਾਉਂਦੇ ਹੋਏ ਕਿ ਮ੍ਰਿਤਕ ਅਧਿਕਾਰੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੀ ਮੌਜੂਦਗੀ ਵਿੱਚ ਸਨਮਾਨਿਤ ਕੀਤਾ ਜਾਵੇ।