ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਦੀ ਮੌਤ ਦਾ ਮਾਮਲਾ ਸੁਲਝਿਆ

07:41 AM Jun 27, 2024 IST

ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 26 ਜੂਨ
ਇੱਥੋਂ ਦੀ ਹਰੀਜਨ ਬਸਤੀ ਦੇ ਨੌਜਵਾਨ ਵਿਜੇ ਕੁਮਾਰ ਦੀ ਕੱਲ੍ਹ ਭੇਤ-ਭਰੀ ਹਾਲਤ ਵਿੱਚ ਹੋਈ ਮੌਤ ਦਾ ਮਾਮਲਾ ਦੇਰ ਰਾਤ ਪੁਲੀਸ ਅਧਿਕਾਰੀਆਂ ਨੇ ਸੁਲਝਾ ਲਿਆ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਦੀ ਸਹਿਮਤੀ ਨਾਲ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਪਰਿਵਾਰ ਵੱਲੋਂ ਮੱਖੂ ਪੁਲੀਸ ਦੇ ਦੋ ਮੁਲਾਜ਼ਮਾਂ ਉੱਤੇ ਨੌਜਵਾਨ ਦੀ ਪਿੰਡ ਖੰਨਾ ਵਿੱਚ ਕੁੱਟਮਾਰ ਕਰਨ ਤੋਂ ਬਾਅਦ ਹੋਈ ਮੌਤ ਦੇ ਦੋਸ਼ ਲਗਾਉਂਦੇ ਹੋਏ ਥਾਣਾ ਫਤਿਹਗੜ੍ਹ ਪੰਜਤੂਰ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਥਾਣਾ ਮੁਖੀ ਗੁਰਤੇਜ ਸਿੰਘ ਨੇ ਸਮਝੌਤੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੁਲੀਸ ਨੇ ਘਟਨਾ ਵਾਲੀ ਜਗ੍ਹਾ ਤੇ ਸਾਰੇ ਪੱਖਾਂ ਤੋਂ ਜਾਂਚ ਪੜਤਾਲ ਕੀਤੀ ਹੈ। ਨੌਜਵਾਨ ਦੀ ਮੌਤ ਮੋਟਰਸਾਈਕਲ ਤੋਂ ਡਿੱਗ ਕੇ ਸਿਰ ਵਿੱਚ ਸੱਟ ਲੱਗਣ ਕਾਰਨ ਹੋਈ ਪਾਈ ਗਈ ਹੈ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

Advertisement

Advertisement
Advertisement