ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂਆਂ ਵੱਲੋਂ ਟਿੱਪਰ ਰੋਕੇ ਜਾਣ ਦਾ ਮਾਮਲਾ ਥਾਣੇ ਪੁੱਜਾ

08:34 AM Oct 06, 2023 IST
ਜੰਮੂ-ਕੱਟੜਾ ਐਕਸਪ੍ਰੈਸਵੇਅ ’ਤੇ ਦਿੱਤੇ ਜਾ ਰਹੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 5 ਅਕਤੂਬਰ
ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਮੰਗਾਂ ਸਬੰਧੀ ਲਗਾਏ ਧਰਨੇ ਵਿੱਚ ਇਕ ਠੇਕੇਦਾਰ ’ਤੇ ਕੰਮ ਬੰਦ ਕਰਨ ਦੀ ਬਜਾਏ ਪੁਲੀਸ ਦੀ ਸਹਾਇਤਾ ਨਾਲ ਗੁੰਡਾਗਰਦੀ ਕਰਨ ਦੇ ਦੋਸ਼ ਲਾਏ ਹਨ। ਜ਼ਿਕਰਯੋਗ ਹੈ ਕਿ ਜੰਮੂ-ਕੱਟੜਾ ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੀ ਮੁਆਵਜ਼ਾ ਰਾਸ਼ੀ ਵਧਾਉਣ ਲਈ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਹੈ।
ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਗਲੌਲੀ ਅਤੇ ਮੀਤ ਪ੍ਰਧਾਨ ਨਿਰੰਕਾਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨਾਲ ਕਈ ਮੀਟਿੰਗਾਂ ਹੋਈਆਂ ਪਰ ਮਸਲੇ ਦਾ ਹੱਲ ਨਾ ਹੋਣ ਕਰਕੇ ਉਨ੍ਹਾਂ ਜਥੇਬੰਦੀ ਨੂੰ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸਮਰਥਨ ਨਾਲ ਜੰਮੂ-ਕੱਟੜਾ ਐਕਸਪ੍ਰੈੱਸਵੇਅ ’ਤੇ ਚੱਲ ਰਹੇ ਕੰਮ ਨੂੰ ਰੁਕਵਾ ਕੇ ਰੋਸ ਵਜੋਂ ਅਣਮਿੱਥੇ ਸਮੇਂ ਦਾ ਧਰਨਾ ਲਗਾ ਦਿੱਤਾ ਜੋ ਤੀਜੇ ਦਨਿ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਸੀਡੀਐਸ ਕੰਪਨੀ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਨਿਮਰਤਾ ਸਹਿਤ ਕੰਮ ਬੰਦ ਕਰਨ ਦੀ ਅਪੀਲ ਕੀਤੀ ਸੀ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਓਨਾ ਚਿਰ ਕੰਮ ਬੰਦ ਰੱਖਿਆ ਜਾਵੇਗਾ। ਧਰਨੇ ਦੇ ਚਲਦਿਆਂ ਸਮੁੱਚੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਵਿੱਚ ਸੜਕ ਨਿਰਮਾਣ ਦਾ ਕੰਮ ਬੰਦ ਹੋ ਗਿਆ ਹੈ ਪਰ ਇਕ ਠੇਕੇਦਾਰ ਨੇ ਕੰਮ ਬੰਦ ਕਰਨ ਦੀ ਬਜਾਏ ਕੰਮ ਚਾਲੂ ਰੱਖਣ ਦੀ ਕੋਸ਼ਿਸ਼ ਕੀਤੀ। ਇਸ ’ਤੇ ਕਿਸਾਨ ਯੂਨੀਅਨ ਅਤੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਕੰਮ ਬੰਦ ਕਰਵਾਉਣ ਲਈ ਇਕ ਗੱਡੀ ਧਰਨੇ ਵਿੱਚ ਲਿਆ ਕੇ ਖੜ੍ਹੀ ਕਰ ਦਿੱਤੀ। ਇਸ ਮਗਰੋਂ ਠੇਕੇਦਾਰ ਨੇ ਪੁਲੀਸ ਦੀ ਸਹਾਇਤਾ ਨਾਲ ਧਰਨੇ ਵਿੱਚ ਆ ਕੇ ਗੁੰਡਾਗਰਦੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਵੀਡੀਓ ਬਣਾ ਰਹੇ ਕਿਸਾਨਾਂ ਦੇ ਮੋਬਾਈਲ ਫੋਨ ਤੋੜ ਸੁੱਟੇ। ਕਿਸਾਨ ਯੂਨੀਅਨ ਅਤੇ ਕਿਸਾਨਾਂ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਤੋਂ ਮੰਗ ਕੀਤੀ ਕਿ ਗੁੰਡਾਗਰਦੀ ਕਰਨ ਵਾਲੇ ਉਕਤ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

ਠੇਕੇਦਾਰ ਨੇ ਕੁਝ ਕਿਸਾਨ ਆਗੂਆਂ ’ਤੇ ਮਾੜੀ ਭਾਸ਼ਾ ਵਰਤਣ ਦੇ ਦੋਸ਼ ਲਾਏ

ਟਿੱਪਰ ਮਾਲਕ ਬਾਬਾ ਗੁਰਦੀਪ ਸਿੰਘ ਦੁਤਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀ ਦੇ ਕਿਸੇ ਵੀ ਆਗੂ ਨੇ ਉਨ੍ਹਾਂ ਨੂੰ ਕੰਮ ਕਰਨ ਬੰਦ ਕਰਨ ਸਬੰਧੀ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਸਗੋਂ ਅੱਜ ਕਿਸਾਨ ਜਥੇਬੰਦੀ ਦੇ ਆਗੂ ਕਰੀਬ ਕਿਲੋਮੀਟਰ ਦੂਰ ਤੋਂ ਉਨ੍ਹਾਂ ਦਾ ਮਿੱਟੀ ਦਾ ਭਰਿਆ ਟਿੱਪਰ ਅਤੇ ਟਿੱਪਰ ਚਾਲਕਾਂ ਤੋਂ ਇਲਾਵਾ ਕਰੇਨ ਦੇ ਚਾਲਕ ਨੂੰ ਲਿਆ ਕੇ ਕਿਸਾਨ ਜਥੇਬੰਦੀਆਂ ਨੇ ਸਵੇਰ ਤੋਂ ਹੀ ਆਪਣੇ ਧਰਨੇ ਵਿੱਚ ਬਿਠਾਇਆ ਹੋਇਆ ਹੈ। ਉਨ੍ਹਾਂ ਕਿਸਾਨ ਜਥੇਬੰਦੀ ਦੇ ਕੁਝ ਆਗੂਆਂ ਤੇ ਉਨ੍ਹਾਂ ਦੀ ਸ਼ਾਨ ਦੇ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਉਨ੍ਹਾਂ ਥਾਣਾ ਘੱਗਾ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ ਦੀ ਮੰਗ ਹੈ।

ਦੋਵਾਂ ਧਿਰਾਂ ਨੂੰ ਥਾਣੇ ਸੱਦਿਆ: ਥਾਣਾ ਇੰਚਾਰਜ

ਥਾਣਾ ਘੱਗਾ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਨੇ ਕਿਹਾ ਕਿ ਬਾਬਾ ਗੁਰਦੀਪ ਸਿੰਘ ਦੁਤਾਲ ਨੇ ਥਾਣੇ ਵਿੱਚ ਸ਼ਿਕਾਇਤ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਨੇ ਕੁਝ ਆਗੂਆਂ ਨੇ ਉਸ ਦੇ ਟਿੱਪਰ ਨੂੰ ਧਰਨੇ ਵਾਲੀ ਥਾਂ ’ਤੇ ਰੋਕਿਆ ਹੋਇਆ ਹੈ। ਇੰਜ ਹੀ ਟਿੱਪਰ ਚਾਲਕ ਅਤੇ ਕਰੇਨ ਚਾਲਕ ਨੂੰ ਸਵੇਰ ਤੋਂ ਹੀ ਜਬਰੀ ਧਰਨੇ ਵਾਲੀ ਥਾਂ ਉੱਤੇ ਬਿਠਾਇਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਮਸਲੇ ਦੇ ਹੱਲ ਲਈ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ।

Advertisement

Advertisement