ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਬਜ਼ੀ ਮੰਡੀ ਦਾ ਮਾਮਲਾ ਭਖ਼ਿਆ; ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਨਾਅਰੇਬਾਜ਼ੀ

10:40 AM Jul 26, 2023 IST
ਪੰਜਾਬ ਮੰਡੀ ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਹੋਏ ਬਲਵਿੰਦਰ ਕੁੰਭੜਾ ਤੇ ਪੀੜਤ ਲੋਕ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 25 ਜੁਲਾਈ
ਇੱਥੋਂ ਦੇ ਸੈਕਟਰ-78 ਵਿੱਚ ਲੱਗਦੀ ਸਬਜ਼ੀ ਮੰਡੀ ਵਿੱਚ ਕੁੱਝ ਵਿਸ਼ੇਸ਼ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਬਜ਼ੀਆਂ, ਫਲ ਅਤੇ ਹੋਰ ਖਾਣ ਪੀਣ ਦਾ ਸਾਮਾਨ ਨਾ ਵੇਚਣ ਦੇਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਦੀ ਅੱਜ ਪੰਜਾਬ ਮੰਡੀ ਬੋਰਡ ਦੇ ਐੱਮਡੀ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਕਿਉਂਕਿ ਉੱਚ ਅਧਿਕਾਰੀ ਇਸ ਮਸਲੇ ਦਾ ਸਥਾਈ ਹੱਲ ਕੱਢਣ ਵਿੱਚ ਬੇਬਸ ਨਜ਼ਰ ਆਏ।
ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੇ ਮੰਡੀ ਬੋਰਡ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ ਬਲਵਿੰਦਰ ਕੁੰਭੜਾ, ਅਤੇ ਪੀੜਤ ਲੋਕਾਂ ਨੇ ਸਬਜ਼ੀ ਮੰਡੀ ਵਿੱਚ ਸਿਆਸੀ ਦਖ਼ਲ-ਅੰਦਾਜ਼ੀ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਗਰੀਬ ਲੋਕਾਂ ਤੋਂ ਉਨ੍ਹਾਂ ਦਾ ਰੁਜ਼ਗਾਰ ਖੋਹ ਰਹੀ ਹੈ। ਪੀੜਤ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਿਆਸੀ ਦਬਾਅ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਬਜ਼ੀ ਮੰਡੀ ਵਿੱਚ ਸਮਾਨ ਵੇਚਣ ਤੋਂ ਰੋਕਿਆ ਗਿਆ ਤਾਂ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਜਨ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਕੁੰਭੜਾ, ਹਰਮੇਸ਼ ਸਿੰਘ ਊਰਨਾ, ਪ੍ਰਕਾਸ਼ ਅਤੇ ਹੋਰਨਾਂ ਪੀੜਤਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਨਗਰ ਨਿਗਮ ਦੀ ਕਮਿਸ਼ਨਰ ਅਤੇ ਏਡੀਸੀ ਨੂੰ ਮੰਗ ਪੱਤਰ ਦੇ ਚੁੱਕੇ ਹਨ ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ ਅਤੇ ਜਦੋਂ ਉਹ ਮੰਡੀ ਵਿੱਚ ਸਬਜ਼ੀ ਵਗੈਰਾ ਵੇਚਣ ਲਈ ਆਉਂਦੇ ਹਨ ਤਾਂ ਤੁਰੰਤ ਨਗਰ ਨਿਗਮ ਦੇ ਕਰਮਚਾਰੀ ਉਨ੍ਹਾਂ ਨੂੰ ਖਦੇੜਨ ਲਈ ਪਹੁੰਚ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੇ ਕਿਹਾ ਕਿ ਉਹ ਸ਼ਹਿਰ ਵਿੱਚ ਖਾਲੀ ਥਾਵਾਂ ’ਤੇ ਸਬਜ਼ੀ ਮੰਡੀ ਲਗਾਉਣ ਬਦਲੇ ਸਰਕਾਰੀ ਫੀਸ ਦੇਣ ਨੂੰ ਵੀ ਤਿਆਰ ਹਨ ਪਰ ਕੋਈ ਅਧਿਕਾਰੀ ਉਨ੍ਹਾਂ ਸੁਣਵਾਈ ਨਹੀਂ ਕਰ ਰਿਹਾ।

Advertisement

Advertisement