ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ-ਪਟਿਆਲਾ ਮਾਰਗ ’ਤੇ ਦਰੱਖ਼ਤ ਕੱਟਣ ਦਾ ਮਾਮਲਾ ਭਖ਼ਿਆ

07:50 AM Oct 11, 2024 IST
ਮੁੱਖ ਮਾਰਗ ’ਤੇ ਕੱਟਿਆ ਗਿਆ ਦਰੱਖ਼ਤ।

ਪੱਤਰ ਪ੍ਰੇਰਕ
ਮਾਨਸਾ, 10 ਅਕਤੂਬਰ
ਪੰਜਾਬ ਵਿੱਚ ਜਦੋਂ ਜੰਗਲਾਤ ਵਿਭਾਗ ਵੱਲੋਂ ਰੁੱਖ ਲਾਉਣ ਦੀ ਮੁਹਿੰਮ ਜ਼ੋਰਾਂ ਨਾਲ ਚੱਲ ਰਹੀ ਹੈ ਤਾਂ ਉਸ ਵੇਲੇ ਮਾਨਸਾ-ਪਟਿਆਲਾ ਮੁੱਖ ਮਾਰਗ ’ਤੇ ਦਰੱਖ਼ਤ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦਰੱਖ਼ਤ ਮਾਨਸਾ ਨੇੜਲੇ ਪਿੰਡ ਖਿਆਲਾ-ਕੋਟੜਾ ਵਿਚਕਾਰ ਹਾਈਵੇਅ ਦੇ ਇੱਕ ਪਾਸੇ ਤੋਂ ਕੱਟੇ ਗਏ ਹਨ, ਜਿਨ੍ਹਾਂ ਦਾ ਮਾਮਲਾ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਮਗਰੋਂ ਇਸ ਦੀ ਜਾਂਚ ਆਰੰਭੀ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ ਕਿ ਘਟਨਾ ਚਿੰਤਾਜਨਕ ਹੈ। ਮਾਨਸਾ ਸਥਿਤ ਜੰਗਲਾਤ ਵਿਭਾਗ ਦੇ ਮੁੱਖ ਅਧਿਕਾਰੀ (ਡਿਵੀਜ਼ਨਲ ਵਣ ਅਫ਼ਸਰ) ਪਵਨ ਸ੍ਰੀਧਰ ਦਾ ਕਹਿਣਾ ਹੈ ਕਿ ਦਰੱਖ਼ਤ ਕੱਟਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਉਨ੍ਹਾਂ ਇਸ ਮਾਮਲੇ ਦੀ ਪੜਤਾਲ ਲਈ ਜਾਂਚ ਟੀਮ ਬਣਾ ਦਿੱਤੀ ਹੈ ਤੇ ਮੁੱਖ ਮਾਰਗ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਜਾਂਚਿਆ ਜਾ ਰਿਹਾ ਹੈ।
ਐਸੋਸੀਏਸ਼ਨ ਫਾਰ ਸਿਟੀਜ਼ਨ ਰਾਈਟਸ ਦੇ ਜਨਰਲ ਸਕੱਤਰ ਐਡਵੋਕੇਟ ਈਸ਼ਵਰ ਦਾਸ ਦਾ ਕਹਿਣਾ ਹੈ ਕਿ ਮੁੱਖ ਮਾਰਗ ਤੋਂ ਦਰੱਖ਼ਤਾਂ ਨੂੰ ਕੱਟਿਆ ਜਾਣਾ ਹੈਰਾਨ ਕਰਨ ਵਾਲਾ ਹੈ, ਕਿਉਂਕਿ ਇਸ ਰੋਡ ’ਤੇ ਦਿਨ-ਰਾਤ ਟਰੈਫ਼ਿਕ ਚੱਲਦੀ ਰਹਿੰਦੀ ਹੈ। ਇਸ ਮਾਮਲੇ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

Advertisement

Advertisement