ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦਾ ਮਾਮਲਾ ਭਖਿਆ

07:14 AM Aug 31, 2023 IST

ਪਾਲ ਸਿੰਘ ਨੌਲੀ
ਜਲੰਧਰ, 30 ਅਗਸਤ
ਇੱਥੋਂ ਦੇ ਐੱਸਐੱਚਓ ਵੱਲੋਂ ਕੁੱਟਮਾਰ ਕਰਨ ਤੋਂ ਦੁਖੀ ਹੋ ਕੇ ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਨੂੰ ਸੰਵੇਦਨਸ਼ੀਲ ਦੱਸਦਿਆ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸ੍ਰੀ ਬਾਜਵਾ ਨੇ ਮੰਗ ਕੀਤੀ ਕਿ ਜਤਿੰਦਰ ਪਾਲ ਢਿੱਲੋਂ ਤੇ ਉਸ ਦੇ ਭਰਾ ਨੂੰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਕਰਨ ਦੇ ਮਾਮਲੇ ਦੀ ਸੀਬੀਆਈ ਵੱਲੋਂ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਘਟਨਾ ਦੇ 10-12 ਦਿਨ ਬਾਅਦ ਵੀ ਲਾਸ਼ਾਂ ਬਰਾਮਦ ਨਹੀਂ ਹੋਈਆਂ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਆਪ ਇੱਥੇ ਆਉਣਾ ਚਾਹੀਦਾ ਸੀ। ਐੱਸਐੱਚਓ ਨੂੰ ਲੋੜੀਂਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕਰਕੇ ਨੌਕਰੀ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਇਸੇ ਤਰ੍ਹਾਂ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਟਵੀਟ ਕੀਤਾ ਕਿ ਉਹ 17 ਅਗਸਤ ਨੂੰ ਬਿਆਸ ਦਰਿਆ ਵਿੱਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਦੀ ਮੌਤ ਤੋਂ ਬਹੁਤ ਦੁਖੀ ਹਨ ਕਿਉਂਕਿ ਐੱਸ.ਐੱਚ.ਓ ਅਤੇ ਸਟਾਫ਼ ਵੱਲੋਂ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ ਮਿਲਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਐੱਸਐੱਚਓ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਕਰੋਨਾ ਕਾਲ ਦੌਰਾਨ ਵੀ ਐੱਸਐੱਚਓ ਨੇ ਫਗਵਾੜਾ ਵਿੱਚ ਇੱਕ ਸਬਜ਼ੀ ਵਾਲੇ ਦੀਆਂ ਸਬਜ਼ੀਆਂ ਲੱਤ ਮਾਰ ਕੇ ਖਿਲਾਰ ਦਿੱਤੀਆਂ ਸਨ। ਮਜੀਠੀਆ ਨੇ ਉਸ ਸਮੇਂ ਦੀ ਵੀਡੀਓ ਵੀ ਦਿਖਾਈ।
ਉਨ੍ਹਾਂ ਸਵਾਲ ਕੀਤਾ ਕਿ ਪੁਲੀਸ ਨੇ ਅਜੇ ਤੱਕ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਿਉਂ ਨਹੀਂ ਲੱਭਿਆ ਹੈ।

Advertisement

Advertisement