ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਭਖਿਆ

08:38 AM Jun 24, 2024 IST
ਸੰਗਰੂਰ ਵਿੱਚ ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਸੰਬੋਧਨ ਕਰਦਾ ਇੱਕ ਬੁਲਾਰਾ।

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਜੂਨ
ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦਾ ਮਾਮਲਾ ਅੱਜ ਉਸ ਸਮੇਂ ਭਖ ਗਿਆ ਜਦੋਂ ‘ਅੱਤਿਆਚਾਰ ਵਿਰੋਧੀ ਸੰਘਰਸ਼ ਕਮੇਟੀ’ ਦੇ ਸੱਦੇ ’ਤੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪੁੱਜੀਆਂ ਐੱਸਸੀ ਵਰਗ ਦੀਆਂ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਬਿਗਲ ਵਜਾਉਂਦਿਆਂ ਪੀੜਤ ਨੌਜਵਾਨਾਂ ਦੀ ਡਟ ਕੇ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਗਿਆ। ਅੱਤਿਆਚਾਰ ਸੰਘਰਸ਼ ਕਮੇਟੀ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਜੇ 26 ਜੂਨ ਤੱਕ ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਝੂਠਾ ਕੇਸ ਰੱਦ ਨਾ ਕੀਤਾ ਅਤੇ ਕੁੱਟਮਾਰ ਕਰਨ ਵਾਲੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਵਿੱਚ ਧਾਰਾ 307 ਦਾ ਵਾਧਾ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਐੱਸਸੀ/ਬੀਸੀ ਸਮਾਜ ਵੱਲੋਂ ਸੂਬਾ ਪੱਧਰੀ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਅੱਜ ਬੁਲਾਈ ਸੂਬਾ ਪੱਧਰੀ ਮੀਟਿੰਗ ’ਚ ਪੰਜਾਬ ਭਰ ਤੋਂ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂ ਅਤੇ ਸਮਾਜ ਦੇ ਲੋਕ ਸਥਾਨਕ ਭਗਵਾਨ ਵਾਲਮੀਕਿ ਰਮਾਇਣ ਭਵਨ ਸਰੋਵਰ ਵਿਖੇ ਪੁੱਜੇ। ਮੀਟਿੰਗ ਮਗਰੋਂ ਸੰਘਰਸ਼ ਕਮੇਟੀ ਦੇ ਆਗੂਆਂ ਕੌਮੀ ਪ੍ਰਧਾਨ ਭਾਰਤੀ ਮਿਸ਼ਨ ਭਾਰਤ ਦਰਸ਼ਨ ਸਿੰਘ ਕਾਂਗੜਾ, ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਅਤੇ ਸ਼ਕਤੀਜੀਤ ਸਿੰਘ ਨੇ ਕਿਹਾ ਕਿ ਛੇ ਜੂਨ ਨੂੰ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਤੇ ਹੋਰਨਾਂ ਵੱਲੋਂ ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਸਬੰਧੀ ਇਨ੍ਹਾਂ ਖ਼ਿਲਾਫ਼ ਇਰਾਦਾ ਕਤਲ ਅਤੇ ਲੁੱਟ-ਖੋਹ ਦਾ ਕੇਸ ਦਰਜ ਕਰਵਾ ਦਿੱਤਾ। ਵੀਡੀਓ ਵਾਇਰਲ ਹੋਣ ਮਗਰੋਂ ਉਨ੍ਹਾਂ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਐੱਸਸੀ, ਐੱਸਟੀ ਐਕਟ ਸਣੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਵਾ ਦਿੱਤਾ ਪਰ ਅਜੇ ਤੱਕ ਨਾ ਤਾਂ ਕੇਸ ਵਿੱਚ ਧਾਰਾ 307 ਦਾ ਵਾਧਾ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਟਿੰਗ ਨੂੰ ਪ੍ਰੋ. ਹਰਨੇਕ ਸਿੰਘ, ਹਰਜਿੰਦਰ ਕੌਰ ਚੱਬੇਵਾਲ ਹੁਸ਼ਿਆਰਪੁਰ, ਬਸਪਾ ਦੇ ਸੂਬਾ ਆਗੂ ਡਾ. ਮੱਖਣ ਸਿੰਘ ਨੇ ਸੰਬੋਧਨ ਕੀਤਾ।

Advertisement

Advertisement