ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਪੁਲੀਸ ਲਈ ਚੁਣੌਤੀ ਬਣਿਆ ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ

08:37 AM Jun 23, 2024 IST
ਸੰਗਰੂਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਦੋਵੇਂ ਨੌਜਵਾਨਾਂ ਦਾ ਹਾਲ ਪੁੱਛਣ ਲਈ ਪੁੱਜੇ ਸਿਵਲ ਸਰਜਨ ਡਾ. ਕਿਰਪਾਲ ਸਿੰਘ।

ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਜੂਨ
ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ਨੂੰ ਕਰੀਬ 17 ਦਿਨ ਬੀਤ ਚੁੱਕੇ ਹਨ। ਕੁੱਟਮਾਰ ਦਾ ਸ਼ਿਕਾਰ ਦੋਵੇਂ ਨੌਜਵਾਨ ਅਜੇ ਵੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹਨ। ਪੀੜਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇੱਕ ਹਫ਼ਤਾ ਪਹਿਲਾਂ ਪੁਲੀਸ ਨੂੰ ਦਰਖ਼ਾਸਤ ਦੇ ਕੇ ਇਨਸਾਫ਼ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ ਪਰੰਤੂ ਇਸ ਮਾਮਲੇ ’ਚ ਪੁਲੀਸ ਵਲੋਂ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਨਾ ਹੀ ਜਾਂਚ ਸ਼ੁਰੂ ਕੀਤੀ ਹੈ। ਇਹ ਅਤਿ ਗੰਭੀਰ ਮਾਮਲਾ ਸੰਗਰੂਰ ਪੁਲੀਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਭਾਵੇਂ ਸੰਗਰੂਰ ਪੁਲੀਸ ਵਲੋਂ ਦਲਿਤ ਨੌਜਵਾਨਾਂ ਦੀ ਕੁੱਟਮਾਰ ਦੇ ਮਾਮਲੇ ’ਚ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਲਿਆ ਸੀ ਪਰੰਤੂ ਵੱਖ-ਵੱਖ ਐੱਸਸੀ ਜਥੇਬੰਦੀਆਂ ਕੇਸ ਵਿੱਚ ਧਾਰਾ 307 ਲਗਾਉਣ ਅਤੇ ਗ੍ਰਿਫ਼ਤਾਰੀ ਦੀ ਮੰਗ ਕਰ ਰਹੀਆਂ ਹਨ। ਉਧਰ ਕਿਸਾਨ ਜਥਬੰਦੀ ਭਾਕਿਯੂ ਏਕਤਾ ਉਗਰਾਹਾਂ ਆਪਣੇ ਆਗੂ ਮਨਜੀਤ ਸਿੰਘ ਘਰਾਚੋਂ ਤੇ ਹੋਰਨਾਂ ਖ਼ਿਲਾਫ਼ ਲਗਾਏ ਐੱਸਸੀ/ਐੱਸਟੀ ਐਕਟ ਨੂੰ ਰੱਦ ਕਰਨ ਦੀ ਮੰਗ ਕਰ ਰਹੀ ਹੈ। ਮਨਜੀਤ ਸਿੰਘ ਘਰਾਚੋਂ ਦੇ ਪੁੱਤਰ ਉਪਰ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਪੁਲੀਸ ਵਲੋਂ ਛੇ ਨੌਜਵਾਨਾਂ ਖ਼ਿਲਾਫ਼ 307 ਤੇ ਹੋਰ ਧਰਾਵਾਂ ਤਹਿਤ ਪਹਿਲਾਂ ਹੀ ਕੇਸ ਦਰਜ ਹੈ, ਜਿਨ੍ਹਾਂ ’ਚ ਕੁੱਟਮਾਰ ਸ਼ਿਕਾਰ ਦੋਵੇਂ ਨੌਜਵਾਨ ਵੀ ਸ਼ਾਮਲ ਹਨ। ਵੱਖ-ਵੱਖ ਐੱਸਸੀ ਜਥੇਬੰਦੀਆਂ ਵੱਲੋਂ ਘਟਨਾ ਦੀ ਜਾਂਚ ਲਈ ਬਣਾਈ ਤੱਥ ਖੋਜ ਕਮੇਟੀ ਵੱਲੋਂ ਆਪਣੀ ਜਾਂਚ ਮੁਕੰਮਲ ਕਰ ਲਈ ਹੈ। ਕਮੇਟੀ ’ਚ ਸ਼ਾਮਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ ਮਲੌਦ, ਦਿਹਾਤੀ ਮਜ਼ਦੂਰ ਸਭਾ ਦੇ ਗੁਰਮੀਤ ਕਾਲਾਝਾੜ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ ਅਤੇ ਟਰੇਡ ਯੂਨੀਅਨ ਆਗੂ ਕ੍ਰਿਸ਼ਨ ਸਿੰਘ ਭੜੋ ਨੇ ਦੱਸਿਆ ਕਿ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਠੋਸ ਸਬੂਤਾਂ ਦੇ ਆਧਾਰ ’ਤੇ 24 ਜੂਨ ਨੂੰ ਮੁਕੰਮਲ ਰਿਪੋਰਟ ਜਨਤਕ ਕੀਤੀ ਜਾਵੇਗੀ।
ਉਧਰ ਬਸਪਾ ਸਮੇਤ ਵੱਖ-ਵੱਖ ਐੱਸਸੀ ਜਥੇਬੰਦੀਆਂ ਵੱਲੋਂ ਤੱਥ ਖੋਜ ਕਮੇਟੀ ਨੂੰ ਰੱਦ ਕਰਦਿਆਂ ਭਲਕੇ 23 ਜੂਨ ਨੂੰ ਸੰਗਰੂਰ ’ਚ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ। ਬਸਪਾ ਦੇ ਸੂਬਾ ਆਗੂ ਚਮਕੌਰ ਸਿੰਘ ਵੀਰ ਅਤੇ ਐੱਸਸੀ ਜਥੇਬੰਦੀ ਦੇ ਸੂਬਾ ਆਗੂ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਅਜੇ ਵੀ ਜ਼ੇਰੇ ਇਲਾਜ ਹਨ ਪਰੰਤੂ ਅਜੇ ਪੁਲੀਸ ਵਲੋਂ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਸਰਕਾਰ ਅਤੇ ਕਿਸਾਨ ਜਥੇਬੰਦੀ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਜਾਂਚ ਲਈ 14 ਜੂਨ ਨੂੰ ਸੰਗਰੂਰ ਪੁਲੀਸ ਨੂੰ ਪੀੜਤ ਪਰਿਵਾਰਾਂ ਵੱਲੋਂ ਦਰਖ਼ਾਸਤ ਦਿੱਤੀ ਸੀ ਪਰੰਤੂ ਅਜੇ ਤੱਕ ਜਾਂਚ ਸ਼ੁਰੂ ਹੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਲ ਕੇ ਸੂਬਾਈ ਮੀਟਿੰਗ ’ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਸਿਵਲ ਹਸਪਤਾਲ ’ਚ ਦੋਵੇਂ ਨੌਜਵਾਨਾਂ ਦੇ ਚੱਲ ਰਹੇ ਇਲਾਜ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਕਿਹਾ ਕਿ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਦੀ ਮੰਗ ’ਤੇ ਮੈਡੀਕਲ ਜਾਂਚ ਲਈ ਡਾਕਟਰਾਂ ਦਾ ਇੱਕ ਬੋਰਡ ਬਣਾਇਆ ਜਾ ਰਿਹਾ ਹੈ।

Advertisement

Advertisement