ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਣੇ ’ਚ ਦੇਰੀ ਤੋਂ ਨਾਰਾਜ਼ ਸ਼ਰਾਬੀ ਨੌਜਵਾਨਾਂ ਵੱਲੋਂ ਕੇਟਰਰ-ਵੇਟਰ ਦੀ ਕੁੱਟਮਾਰ

09:06 AM Sep 19, 2023 IST

ਹਤਿੰਦਰ ਮਹਿਤਾ
ਜਲੰਧਰ, 18 ਸਤੰਬਰ
ਇੱਥੋਂ ਦੀ ਮਿੱਠੂ ਬਸਤੀ ਵਿੱਚ ਦੇਰ ਰਾਤ ਵਿਆਹ ਸਮਾਗਮ ਵਿੱਚ ਕਾਫੀ ਹੰਗਾਮਾ ਹੋਇਆ। ਖਾਣਾ ਲੇਟ ਹੋਣ ’ਤੇ ਵਿਆਹ ’ਤੇ ਆਏ ਨੌਜਵਾਨਾਂ ਨੇ ਕੇਟਰਰ ਤੇ ਉਸ ਦੇ ਸਟਾਫ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੇਟਰਰ ਦਾ ਦੋਸ਼ ਹੈ ਕਿ ਉਸ ਨੂੰ ਤੰਦੂਰ ’ਚ ਸੁੱਟਣ ਦੀ ਕੋਸ਼ਿਸ਼ ਵੀ ਕੀਤੀ ਗਈ। ਦੇਰ ਰਾਤ ਉਸ ਦੇ ਪਰਿਵਾਰ ਵਾਲੇ ਜ਼ਖਮੀ ਕੇਟਰਰ ਨੂੰ ਸਿਵਲ ਹਸਪਤਾਲ ਲੈ ਗਏ। ਇਸ ਸਬੰਧੀ ਥਾਣਾ ਬਾਵਾ ਬਸਤੀ ਖੇਲ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕੈਟਰਿੰਗ ਦਾ ਕੰਮ ਕਰਨ ਵਾਲੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਵਿਆਹ ਵਿੱਚ ਆਏ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਉਸ ਨੇ ਉਨ੍ਹਾਂ ਦੇ ਵੇਟਰ ਤੋਂ ਕੁਝ ਖਾਣ-ਪੀਣ ਦੀਆਂ ਚੀਜ਼ਾਂ ਮੰਗੀਆਂ ਪਰ ਉਹ ਥੋੜ੍ਹਾ ਲੇਟ ਹੋ ਗਿਆ ਸੀ। ਇਸ ’ਤੇ ਉਸ ਨੇ ਵੇਟਰ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਉਹ ਵੇਟਰ ਨੂੰ ਛੁਡਾਉਣ ਗਿਆ ਤਾਂ ਉਨ੍ਹਾਂ ਨੇ ਉਸ ਦੀ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ।
ਇੰਦਰਜੀਤ ਨੇ ਕਿਹਾ ਕਿ ਜੇਕਰ ਲੋਕਾਂ ਨੇ ਉਸ ਨੂੰ ਨਾ ਬਚਾਇਆ ਹੁੰਦਾ ਤਾਂ ਉਹ ਉਸ ਨੂੰ ਤੰਦੂਰ ਵਿਚ ਸੁੱਟ ਦਿੰਦੇ। ਇੰਦਰਜੀਤ ਦੇ ਵੱਡੇ ਭਰਾ ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਘਰ ਵਿਚ ਸੀ ਤਾਂ ਇਕ ਲੜਕਾ ਦੌੜਦਾ ਆਇਆ ਅਤੇ ਕਹਿਣ ਲੱਗਾ ਕਿ ਜਲਦੀ ਆਓ, ਕੁਝ ਨੌਜਵਾਨ ਵਿਆਹ ਵਿਚ ਇੰਦਰਜੀਤ ਅਤੇ ਸਟਾਫ ਦੀ ਕੁੱਟਮਾਰ ਕਰ ਰਹੇ ਹਨ। ਜਦੋਂ ਉਹ ਵਿਆਹ ਵਿੱਚ ਪਹੁੰਚਿਆ ਤਾਂ ਉਸ ਨੇ ਇੰਦਰਜੀਤ ਨੂੰ ਤੰਦੂਰ ਕੋਲ ਫੜਿਆ ਹੋਇਆ ਸੀ। ਉਹ ਕਹਿ ਰਹੇ ਸਨ ਕਿ ਉਹ ਇਸ ਨੂੰ ਤੰਦੂਰ ਵਿੱਚ ਸੁੱਟ ਦੇਣਗੇ। ਹਮਲਾਵਰਾਂ ਨੇ ਉਸ ਦੇ ਭਰਾ ਦੇ ਦੋ ਦੰਦ ਵੀ ਤੋੜ ਦਿੱਤੇ। ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਬਸਤੀ ਬਾਵਾ ਖੇਲ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ। ਪੁਲੀਸ ਜਾਂਚ ਕਰ ਰਹੀ ਹੈ।

Advertisement

Advertisement