ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਬੀਆਈ ਨੇ ਇਨੈਲੋ ਨੇਤਾ ਨਫੇ ਸਿੰਘ ਰਾਠੀ ਹੱਤਿਆ ਮਾਮਲੇ ਦੀ ਜਾਂਚ ਆਪਣੇ ਹੱਥ ’ਚ ਲਈ

03:57 PM May 08, 2024 IST

ਨਵੀਂ ਦਿੱਲੀ, 8 ਮਈ
ਦਿੱਲੀ ਨੇੜੇ ਬਹਾਦਰਗੜ੍ਹ ਵਿੱਚ ਫਰਵਰੀ ਵਿੱਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਇੰਡੀਅਨ ਨੈਸ਼ਨਲ ਲੋਕ ਦਲ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਪਾਰਟੀ ਦੇ ਵਰਕਰ ਦੀ ਹੱਤਿਆ ਦੀ ਜਾਂਚ ਸੀਬੀਆਈ ਨੇ ਆਪਣੇ ਹੱਥ ਵਿੱਚ ਲੈ ਲਈ ਹੈ। ਹਮਲੇ ਦੌਰਾਨ ਰਾਠੀ ਵੱਲੋਂ ਸੁਰੱਖਿਆ ਲਈ ਰੱਖੇ ਤਿੰਨ ਨਿੱਜੀ ਬੰਦੂਕਧਾਰੀ ਵੀ ਜ਼ਖਮੀ ਹੋ ਗਏ ਸਨ। ਸੀਬੀਆਈ ਨੇ ਹਰਿਆਣਾ ਸਰਕਾਰ ਦੀ ਸਿਫ਼ਾਰਸ਼ 'ਤੇ ਮਾਮਲਾ ਮੁੜ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਸਮੇਤ ਸੱਤ ਮੁਲਜ਼ਮ ਹਨ। ਬਾਕੀ ਛੇ ਮੁਲਜ਼ਮਾਂ ਵਿੱਚ ਕਰਮਬੀਰ ਰਾਠੀ, ਰਮੇਸ਼ ਰਾਠੀ, ਸਤੀਸ਼ ਰਾਠੀ, ਗੌਰਵ ਰਾਠੀ, ਰਾਹੁਲ ਅਤੇ ਕਮਲ ਸ਼ਾਮਲ ਹਨ।

Advertisement

Advertisement
Advertisement