ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਵੱਲੋਂ ਐੱਸਡੀ ਕਾਲਜ ਨੂੰ ਪੰਜ ਕਰੋੜ ਦੀ ਗਰਾਂਟ ਮਨਜ਼ੂਰ

08:50 AM Oct 26, 2024 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 25 ਅਕਤੂਬਰ
ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਜੀਜੀਡੀ ਐੱਸਡੀ ਕਾਲਜ ਸੈਕਟਰ 32 ਨੂੰ ਪੰਜ ਕਰੋੜ ਦੀ ਗਰਾਂਟ ਮਨਜ਼ੂਰ ਕੀਤੀ ਹੈ। ਇਹ ਗਰਾਂਟ ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ ਦੇ ਨਵੇਂ ਰੂਪ ਤਹਿਤ ਜਾਰੀ ਕੀਤੀ ਜਾਵੇਗੀ। ਕੇਂਦਰ ਨੇ ਚੰਡੀਗੜ੍ਹ ਦੇ ਕਾਲਜਾਂ ਵਿੱਚ ਸਾਲ 2024-25 ਦਾ 32.45 ਕਰੋੜ ਰੁਪਏ ਦਾ ਬਜਟ ਵੀ ਮਨਜ਼ੂਰ ਕੀਤਾ ਹੈ। ਇਸ ਤੋਂ ਇਲਾਵਾ ਯੂਟੀ ਦੇ ਉਚੇਰੀ ਸਿੱਖਿਆ ਵਿਭਾਗ ਨੇ ਕੇਂਦਰ ਕੋਲੋਂ ਵੱਖ-ਵੱਖ ਕਾਲਜਾਂ ਲਈ 29 ਕਰੋੜ ਰੁਪਏ ਦੀ ਗਰਾਂਟ ਵੀ ਮੰਗੀ ਹੈ।
ਮਿਲੀ ਜਾਣਕਾਰੀ ਅਨੁਸਾਰ ਕੇਂਦਰ ਨੇ ਪ੍ਰਧਾਨ ਮੰਤਰੀ ਉੱਚਤਰ ਸਿੱਖਿਆ ਅਭਿਆਨ (ਪੀਐੱਮ ਊਸ਼ਾ) ਤਹਿਤ ਸ਼ਹਿਰ ਦੇ ਸਿਰਫ ਇਕ ਹੀ ਕਾਲਜ ਐੱਸਡੀ ਕਾਲਜ ਨੂੰ ਪੰਜ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ।
ਸੂਤਰਾਂ ਨੇ ਦੱਸਿਆ ਕਿ ਕੇਂਦਰ ਨੇ ਇਹ ਰਾਸ਼ੀ ਸਿਰਫ ਉਨ੍ਹਾਂ ਕਾਲਜਾਂ ਲਈ ਜਾਰੀ ਕੀਤੀ ਹੈ ਜਿਨ੍ਹਾਂ ਨੂੰ ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ (ਰੂਸਾ 1) ਤੇ (ਰੂਸਾ 2) ਤਹਿਤ ਕੋਈ ਗਰਾਂਟ ਨਹੀਂ ਮਿਲੀ ਸੀ। ਕੇਂਦਰ ਸਰਕਾਰ ਨੇ ਰੂਸਾ ਤਹਿਤ ਸਾਲ 2016 ਵਿੱਚ ਸ਼ਹਿਰ ਦੇ ਦਸ ਕਾਲਜਾਂ ਨੂੰ ਦੋ-ਦੋ ਕਰੋੜ ਰੁਪਏ ਦੇ ਹਿਸਾਬ ਨਾਲ ਹਰੇਕ ਕਾਲਜ ਨੂੰ ਗਰਾਂਟ ਜਾਰੀ ਕੀਤੀ ਸੀ। ਇਸ ਤੋਂ ਬਾਅਦ ਪੰਜ ਕਾਲਜਾਂ ਨੂੰ ਸਾਲ 2018 ਵਿੱਚ ਦੋ-ਦੋ ਕਰੋੜ ਰੁਪਏ ਦੀ ਗਰਾਂਟ ਮਿਲੀ ਸੀ। ਇਹ ਰਾਸ਼ੀ ਲੈਣ ਵਾਲੇ ਕਾਲਜਾਂ ਵਿੱਚ ਐਸਡੀ ਕਾਲਜ ਦਾ ਨਾਂ ਸ਼ਾਮਲ ਨਹੀਂ ਸੀ। ਇਸ ਕਰਕੇ ਐੱਸਡੀ ਕਾਲਜ ਨੂੰ ਹੁਣ ਗਰਾਂਟ ਮਿਲੀ ਹੈ।

Advertisement

ਐੱਸਡੀ ਕਾਲਜ ਨੇ ਨਹੀਂ ਲਿਆ ਸੀ ਖ਼ੁਦਮੁਖਤਿਆਰ ਸੰਸਥਾ ਦਾ ਦਰਜਾ

ਸਕੱਤਰੇਤ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਨੇ ਪਹਿਲਾਂ ਸਾਢੇ ਤਿੰਨ ਸੀਜੀਪੀਏ ਤੋਂ ਉੱਪਰ ਅੰਕ ਹਾਸਲ ਕਰਨ ਵਾਲੇ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਸੰਸਥਾ ਦਾ ਦਰਜਾ ਹਾਸਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ ਪਰ ਐੱਸਡੀ ਕਾਲਜ ਨੇ ਇਹ ਦਰਜਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤਹਿਤ ਕਾਲਜ ਨੂੰ ਪੰਜ ਕਰੋੜ ਰੁਪਏ ਦੀ ਗਰਾਂਟ ਮਿਲਣੀ ਸੀ। ਐੱਸਡੀ ਕਾਲਜ ਨੂੰ ਇਸ ਗੱਲ ਦਾ ਫਿਕਰ ਸੀ ਕਿ ਇਸ ਮਦ ਤਹਿਤ ਗਰਾਂਟ ਲੈਣ ਨਾਲ ਉਸ ਨੂੰ 95 ਫੀਸਦੀ ਮਿਲਦੀ ਏਡ ਬੰਦ ਨਾ ਹੋ ਜਾਵੇ। ਡਾਇਰੈਕਟਰ ਉਚੇਰੀ ਸਿੱਖਿਆ ਰੁਬਿੰਦਰਜੀਤ ਸਿੰਘ ਬਰਾੜ ਨੇ ਰੂਸਾ ਤਹਿਤ ਬਜਟ ਮਨਜ਼ੂਰ ਹੋਣ ਦੀ ਪੁਸ਼ਟੀ ਕੀਤੀ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਦੀ ਗਰਾਂਟ ਬਾਰੇ ਰੂਸਾ ਦੇ ਚੰਡੀਗੜ੍ਹ ਦੇ ਮੈਂਬਰਾਂ ਦੀ ਮੀਟਿੰਗ ਵੀ ਹੋਈ ਜਿਸ ਵਿਚ ਇਸ ਗਰਾਂਟ ਬਾਰੇ ਜਾਣਕਾਰੀ ਦਿੱਤੀ ਗਈ।

Advertisement
Advertisement