For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਅਸ਼ਲੀਲ ਸਮੱਗਰੀ ਪਰੋਸਣ ਵਾਲੇ 18 ਓਟੀਟੀ ਪਲੇਟਫਾਰਮਾਂ ’ਤੇ ਪਾਬੰਦੀ ਲਗਾਈ

07:43 AM Mar 15, 2024 IST
ਕੇਂਦਰ ਨੇ ਅਸ਼ਲੀਲ ਸਮੱਗਰੀ ਪਰੋਸਣ ਵਾਲੇ 18 ਓਟੀਟੀ ਪਲੇਟਫਾਰਮਾਂ ’ਤੇ ਪਾਬੰਦੀ ਲਗਾਈ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਵੀਂ ਦਿੱਲੀ: ਸਰਕਾਰ ਨੇ ਅਸ਼ਲੀਲ ਸਮੱਗਰੀ ਪਰੋਸਣ ਵਾਲੇ 18 ਓਵਰ-ਦੀ-ਟਾਪ (ਓਟੀਟੀ) ਪਲੇਟਫਾਰਮਾਂ ਨੂੰ ਬਲਾਕ ਕਰ ਦਿੱਤਾ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਵੱਲੋਂ ਅਸ਼ਲੀਲ ਸਮੱਗਰੀ ਪਰੋਸਣ ਵਾਲੇ ਪਲੇਟਫਾਰਮਾਂ ਨੂੰ ਕਈ ਚਿਤਾਵਨੀਆਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਓਟੀਟੀ ਐਪਸ ਵਿੱਚੋਂ ਇੱਕ ਨੇ 1 ਕਰੋੜ ਤੋਂ ਵੱਧ ਡਾਊਨਲੋਡ ਇਕੱਠੇ ਕੀਤੇ, ਜਦੋਂ ਕਿ ਦੋ ਹੋਰਾਂ ਨੇ ਗੁੱਗਲ ਪਲੇਅ ਸਟੋਰ ’ਤੇ 50 ਲੱਖ ਤੋਂ ਵੱਧ ਡਾਊਨਲੋਡ ਕੀਤੇ। ਮੰਤਰਾਲੇ ਨੇ 18 ਓਟੀਟੀ ਪਲੇਟਫਾਰਮਾਂ ਨੂੰ ਬਲਾਕ ਕਰਨ ਲਈ ਵੱਖ-ਵੱਖ ਵਿਚੋਲਿਆਂ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ। 19 ਵੈੱਬਸਾਈਟਾਂ, 10 ਐਪਸ (7 ਗੁੱਗਲ ਪਲੇਅ ਸਟੋਰ ’ਤੇ, 3 ਐਪਲ ਐਪ ਸਟੋਰ ’ਤੇ) ਅਤੇ ਇਨ੍ਹਾਂ ਪਲੇਟਫਾਰਮਾਂ ਨਾਲ ਜੁੜੇ 57 ਸੋਸ਼ਲ ਮੀਡੀਆ ਖਾਤੇ ਵੀ ਦੇਸ਼ ਵਿੱਚ ਜਨਤਕ ਪਹੁੰਚ ਲਈ ਅਯੋਗ ਕਰ ਦਿੱਤੇ ਗਏ ਹਨ। ਇਹ ਫੈਸਲਾ ਸੂਚਨਾ ਤਕਨਾਲੋਜੀ ਐਕਟ, 2000 ਦੇ ਨਿਯਮਾਂ ਤਹਿਤ ਸਰਕਾਰ ਦੇ ਹੋਰ ਮੰਤਰਾਲਿਆਂ/ਵਿਭਾਗਾਂ ਅਤੇ ਮੀਡੀਆ ਅਤੇ ਮਨੋਰੰਜਨ, ਔਰਤਾਂ ਦੇ ਅਧਿਕਾਰਾਂ ਅਤੇ ਬਾਲ ਅਧਿਕਾਰਾਂ ਦੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਗਿਆ ਹੈ। -ਏਜੰਸੀ

Advertisement

Advertisement
Author Image

sukhwinder singh

View all posts

Advertisement
Advertisement
×