ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ: ਮਾਨ

06:56 AM Aug 08, 2024 IST
ਮੁੱਖ ਮੰਤਰੀ ਭਗਵੰਤ ਮਾਨ ਚਰਖੀ ਦਾਦਰੀ ਦੇ ਪਿੰਡ ਬਲਾਲੀ ਵਿਚ ਵਿਨੇਸ਼ ਫੋਗਾਟ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਗਸਤ
ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਵਿਚ ਕੁਸ਼ਤੀ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਲਈ ਅਯੋਗ ਐਲਾਨੇ ਜਾਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਹਿਲਾ ਪਹਿਲਵਾਨ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ ਪਿੰਡ ਬਲਾਲੀ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸ੍ਰੀ ਮਾਨ ਨੇ ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮ ਰਹਿਣ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਮੰਦਭਾਗਾ ਹੈ, ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ’ਤੇ ਚੁੱਪ ਵੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਫੋਗਾਟ ਨੂੰ ਓਲੰਪਿਕ ਦੇ ਫਾਈਨਲ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ ਜਦੋਂਕਿ ਉਹ ਸੋਨ ਤਗ਼ਮੇ ਦੀ ਮਜ਼ਬੂਤ ਦਾਅਵੇਦਾਰ ਸੀ। ਇਸੇ ਤਰ੍ਹਾਂ ਹਾਕੀ ਖਿਡਾਰੀਆਂ ਨੂੰ ਬਿਨਾਂ ਕਿਸੇ ਕਸੂਰ ਦੇ ਰੈੱਡ ਕਾਰਡ ਦਿਖਾਉਣਾ ਅਣ-ਉਚਿਤ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਅਜਿਹੀ ਧੱਕੇਸ਼ਾਹੀਆਂ ਬਾਰੇ ਕੁਝ ਬੋਲਣ ਦੀ ਥਾਂ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਓਲੰਪਿਕ ਦੀ ਮੇਜ਼ਬਾਨੀ ਦੇ ਸਮਰੱਥ ਹੋਣ ਦੇ ਦਮਗਜ਼ੇ ਮਾਰ ਰਹੀ ਹੈ, ਦੂਜੇ ਪਾਸੇ ਸਾਡੇ ਮੁਲਕ ਦੇ ਖਿਡਾਰੀਆਂ ਦੇ ਹਿੱਤ ਮਹਿਫੂਜ਼ ਨਹੀਂ ਹਨ। ਮੁੱਖ ਮੰਤਰੀ ਨੇ ਪੈਰਿਸ ਓਲੰਪਿਕ ਵਿਚ ਖੇਡ ਦਲ ਦੇ ਨਾਲ ਗਏ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਖਿਡਾਰੀ ਨੂੰ ਮਹਿਜ਼ 100 ਤੋਂ 200 ਗ੍ਰਾਮ ਭਾਰ ਵੱਧ ਹੋਣ ਕਰਕੇ ਖੇਡ ਮੁਕਾਬਲੇ ਤੋਂ ਵਿਰਵਾ ਰਹਿਣਾ ਪਵੇ ਤਾਂ ਫਿਰ ਕੋਚ, ਫਿਜ਼ੀਓਥੈਰੇਪਿਸਟ ਤੇ ਹੋਰ ਸਾਧਨਾਂ ਲਈ ਕੀਤੇ ਜਾ ਰਹੇ ਵੱਡੇ ਖਰਚੇ ਦੀ ਕੀ ਤੁੱਕ ਬਣਦੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਉਥੇ ਸਿਰਫ ਛੁੱਟੀਆਂ ਮਨਾਉਣ ਲਈ ਗਏ ਹਨ, ਜਦਕਿ ਉਨ੍ਹਾਂ ਨੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਰੂਸ-ਯੂਕਰੇਨ ਜੰਗ ਰੋਕਣ ਲਈ ਦਖ਼ਲ ਦੇਣ ਬਾਰੇ ਨਿੱਤ ਵੱਡੇ ਦਾਅਵੇ ਕਰਦੀ ਹੈ, ਪਰ ਓਲੰਪਿਕ ਖੇਡਾਂ ਲਈ ਸਖ਼ਤ ਮਿਹਨਤ ਕਰ ਰਹੇ ਖਿਡਾਰੀਆਂ ਨੂੰ ਲਾਵਾਰਸ ਛੱਡ ਦਿੱਤਾ।

Advertisement

Advertisement
Tags :
CM Bhagwant Singh MannParis OlympicsPunjabi khabarPunjabi Newsvinesh Phogat
Advertisement