For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਸਿਹਤ ਸੰਭਾਲ ਦੀ ਦਿਸ਼ਾ ’ਚ ਅਹਿਮ ਕੰਮ ਕੀਤੇ: ਸੈਣੀ

09:01 AM May 05, 2024 IST
ਕੇਂਦਰ ਨੇ ਸਿਹਤ ਸੰਭਾਲ ਦੀ ਦਿਸ਼ਾ ’ਚ ਅਹਿਮ ਕੰਮ ਕੀਤੇ  ਸੈਣੀ
ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ।
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 4 ਮਈ
ਹਲਕਾ ਸਿਰਸਾ ਤੋਂ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ ਨੇ ਇੱਥੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸ੍ਰੀ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਡਬਲ ਇੰਜਣ ਵਾਲੀ ਸਰਕਾਰ ਨੇ ਦੇਸ਼ ਅਤੇ ਸੂਬੇ ਲਈ ਕਈ ਸਕੀਮਾਂ ਲਾਗੂ ਕੀਤੀਆਂ ਹਨ। ਦਸ ਸਾਲਾਂ ਵਿੱਚ ਸਰਕਾਰ ਨੇ ਦੇਸ਼ ਵਿੱਚ 24 ਏਮਜ਼ ਸਥਾਪਤ ਕਰ ਕੇ ਸਿਹਤ ਦੀ ਦਿਸ਼ਾ ਵਿੱਚ ਅਹਿਮ ਕੰਮ ਕੀਤੇ ਹਨ। ਇਸੇ ਤਰ੍ਹਾਂ ਹਰਿਆਣਾ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਬਣਾਉਣ ਦੀ ਯੋਜਨਾ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ’ਚ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉਪਰ ਲਿਆਉਣ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਸਿਰਸਾ ਤੋਂ ਕਾਂਗਰਸੀ ਉਮੀਦਵਾਰ ਕੁਮਾਰੀ ਸ਼ੈਲਜਾ ’ਤੇ ਲੋਕ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦਾ ਵਿਰੋਧ ਕਰਨ ਦਾ ਦੋਸ਼ ਲਾਇਆ। ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਭਾਜਪਾ ਆਗੂਆਂ ਵੱਲੋਂ ਰੋਡ ਸ਼ੋਅ ਵੀ ਕੀਤਾ ਗਿਆ।

Advertisement

ਛੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਹਲਕਾ ਸਿਰਸਾ ਤੋਂ ਅੱਜ ਭਾਜਪਾ, ਇਨੈਲ, ਬਸਪਾ ਸਮੇਤ ਛੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਤਰੀਕ 6 ਮਈ ਹੈ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਅੱਜ ਛੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਅਸ਼ੋਕ ਤੰਵਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਇਲਾਵਾ ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕਰੇਟਿਕ) ਵੱਲੋਂ ਦੌਲਤ ਰਾਮ, ਆਜ਼ਾਦ ਉਮੀਦਵਾਰ ਵਜੋਂ ਨਵੀਨ ਕੁਮਾਰ, ਬਹੁਜਨ ਸਮਾਜ ਪਾਰਟੀ ਵੱਲੋਂ ਲੀਲੂ ਰਾਮ, ਇੰਡੀਅਨ ਨੈਸ਼ਨਲ ਲੋਕ ਦਲ ਤੋਂ ਸੰਦੀਪ, ਆਜ਼ਾਦ ਉਮੀਦਵਾਰ ਜੋਗਿੰਦਰ ਰਾਮ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 6 ਮਈ ਦਪਹਿਰ ਬਾਅਦ ਤਿੰਨ ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ।

Advertisement
Author Image

Advertisement
Advertisement
×