ਕੇਂਦਰ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਦਿੱਤੀ
01:24 PM Apr 09, 2024 IST
ਨਵੀਂ ਦਿੱਲੀ, 9 ਅਪਰੈਲ
ਕੇਂਦਰ ਸਰਕਾਰ ਨੇ ਸੰਭਾਵੀ ਖਤਰਿਆਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਹਥਿਆਰਬੰਦ ਕਮਾਂਡੋਜ਼ ਦੀ ਜ਼ੈੱਡ ਸ਼੍ਰੇਣੀ ਦਾ ਵੀਆਈਪੀ ਸੁਰੱਖਿਆ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਆਰਪੀਐੱਫ ਦੇ 40-45 ਕਰਮਚਾਰੀਆਂ ਦੀ ਟੁਕੜੀ ਸੁਰੱਖਿਆ ਲਈ ਤਾਇਨਾਤ ਕਰਨ ਦਾ ਹੁਕਮ ਦਿੱਤਾ ਹੈ। ਇਹ ਕਦਮ 19 ਅਪਰੈਲ ਤੋਂ ਸ਼ੁਰੂ ਹੋਣ ਵਾਲੀਆਂ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੀਆਂ ਤਿਆਰੀਆਂ ਦੌਰਾਨ ਲਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਦੇਸ਼ ਭਰ ਵਿੱਚ ਸੀਈਸੀ ਦੀ ਯਾਤਰਾ ਦੌਰਾਨ ਹਥਿਆਰਬੰਦ ਕਮਾਂਡੋ ਉਨ੍ਹਾਂ ਦੇ ਨਾਲ ਹੋਣਗੇ। ਸ੍ਰੀ ਰਾਜੀਵ ਕੁਮਾਰ 1984 ਬੈਚ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਹਨ। ਉਨ੍ਹਾਂ 15 ਮਈ 2022 ਨੂੰ 25ਵੇਂ ਸੀਈਸੀ ਵਜੋਂ ਅਹੁਦਾ ਸੰਭਾਲਿਆ।
Advertisement
Advertisement