For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਵਧਾਈ

06:59 AM Apr 03, 2024 IST
ਕੇਂਦਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਵਧਾਈ
ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ਸੁਰੱਖਿਆ ਕਰਮੀ। -ਫੋਟੋ: ਮਲਕੀਅਤ ਸਿੰਘ
Advertisement

ਪਾਲ ਸਿੰਘ ਨੌਲੀ
ਜਲੰਧਰ, 2 ਅਪਰੈਲ
‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਲ ਦੀ ਕੇਂਦਰ ਸਰਕਾਰ ਨੇ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਇਨ੍ਹਾਂ ਆਗੂਆਂ ਨੂੰ ਸੀਆਰਪੀਐੱਫ ਦੀ ਸੁਰੱਖਿਆ ਛੱਤਰੀ ਮੁਹੱਈਆ ਕਰਵਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨਾਲ 18 ਸੀਆਰਪੀਐੱਫ ਦੇ ਜਵਾਨ ਤਾਇਨਾਤ ਕੀਤੇ ਹਨ ਜਦਕਿ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ। ਕੇਂਦਰ ਵੱਲੋਂ ਸੀਆਰਪੀਐੱਫ ਦੇ ਜਵਾਨਾਂ ਨੂੰ ਸਿੱਧਾ ਉਨ੍ਹਾਂ ਦੇ ਘਰ ਭੇਜਿਆ ਗਿਆ ਹੈ।
ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਦੋਵੇਂ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ। ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਤਾਇਨਾਤ ਪੰਜਾਬ ਪੁਲੀਸ ਦੇ ਚਾਰ ਕਮਾਂਡੋ ਹਟਾ ਲਏ ਗਏ ਸਨ ਤੇ ਉਸ ਦੇ ਕਾਫਲ਼ੇ ਦੇ ਅੱਗੇ ਚੱਲਣ ਵਾਲੀ ਸਕਿਉਰਿਟੀ ਵਾਲੀ ਜਿਪਸੀ ਵੀ ਹਟਾ ਦਿੱਤਾ ਸੀ। ਜਾਣਕਾਰੀ ਅਨੁਸਾਰ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਆਪਣੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਸੁਰੱਖਿਆ ਵਧਾਈ ਗਈ ਹੈ। ਦੂਜੇ ਪਾਸੇ ਭਾਜਪਾ ਨੇ ਸ੍ਰੀ ਰਿੰਕੂ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਵੀ ਬਣਾ ਦਿੱਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement