ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਿਹੈ ਕੇਂਦਰ: ਬਡੂੰਗਰ

10:50 AM Nov 15, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 14 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜਗ੍ਹਾ ਦੇਣ ਦੀ ਨਿਖੇਧੀ ਕੀਤੀ ਹੈ। ਪ੍ਰੋ. ਬਡੁੂੰਗਰ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਬਣਨ ਜਾਣ ਵਾਲੀ ਵਿਧਾਨ ਸਭਾ ਨੂੰ ਲੈ ਕੇ ਜ਼ਮੀਨ ਸਬੰਧੀ ਵਾਤਾਵਰਨ ਮੰਤਰਾਲੇ ਵੱਲੋਂ ਦਿੱਤੀ ਗਈ ਮਨਜ਼ਰੀ ਦੀ ਵੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਲੈ ਕੇ ਆਪਣੀ ਵਿਧਾਨ ਸਭਾ ਬਣਾਉਣ ਵਾਲਾ ਹਰਿਆਣਾ ਚੰਡੀਗੜ੍ਹ ਨੂੰ 12 ਏਕੜ ਪੰਚਕੂਲੇ ਵਿੱਚ ਜ਼ਮੀਨ ਦੇਣ ਨੂੰ ਹਾਮੀ ਭਰ ਰਿਹਾ ਹੈ ਕਿਉਂ ਨਾ ਉਹ ਆਪਣੀ ਹੀ ਜ਼ਮੀਨ ’ਚ ਹੀ ਵੱਖਰੀ ਵਿਧਾਨ ਸਭਾ ਬਣਾਵੇ। ਕੇਂਦਰ ਵੱਲੋਂ ਪੰਜਾਬ ਦੇ ਹੱਕਾਂ ’ਤੇ ਮਾਰੇ ਜਾ ਰਹੇ ਡਾਕਿਆਂ ਵਾਂਗ ਹੁਣ ਚੰਡੀਗੜ੍ਹ ਨੂੰ ਸਿੱਧੇ ਤੌਰ ’ਤੇ ਆਪਣੇ ਅਧਿਕਾਰ ਖੇਤਰ ਵਿੱਚ ਕਰਨਾ ਚਾਹੁੰਦੀ ਹੈ।

Advertisement

Advertisement