For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਜੇਲ੍ਹੀਂ ਡੱਕਿਆ: ਚੱਬੇਵਾਲ

06:43 AM Apr 16, 2024 IST
ਕੇਂਦਰ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਜੇਲ੍ਹੀਂ ਡੱਕਿਆ  ਚੱਬੇਵਾਲ
ਸ਼ਕਤੀ ਪ੍ਰਦਰਸ਼ਨ ਦੌਰਾਨ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ।
Advertisement

ਭਗਵਾਨ ਦਾਸ ਸੰਦਲ
ਦਸੂਹਾ, 15 ਅਪਰੈਲ
ਇੱਥੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਹਲਕਾ ਦਸੂਹਾ ਤੋਂ ਵੱਡੀ ਲੀਡ ਦਿਵਾਉਣ ਲਈ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਪੱਬਾਂ ਭਾਰ ਹੋ ਗਏ ਹਨ। ਸਥਾਨਕ ਰੀਤ ਫਾਰਮ ਵਿੱਚ ਵੱਡੀ ਗਿਣਤੀ ’ਚ ਹਮਾਇਤੀਆਂ ਦਾ ਇਕੱਠ ਕਰ ਕੇ ਵਿਧਾਇਕ ਘੁੰਮਣ ਨੇ ਵਿਰੋਧੀ ਧਿਰਾਂ ਨੂੰ ਅੰਦਰੋਂ ਹਿੱਲਾਉਣ ਦਾ ਦਾਅਵਾ ਕੀਤਾ ਹੈ। ਵਿਧਾਇਕ ਘੁੰਮਣ ਨੇ ਵਰਕਰਾਂ ਨੂੰ ਚੋਣਾਂ ਦੀਆਂ ਤਿਆਰੀਆਂ ’ਚ ਜੁਟਣ ਅਤੇ ਹੁਸ਼ਿਆਰਪੁਰ ਹਲਕੇ ਤੋਂ ‘ਆਪ’ ਉਮੀਦਵਾਰ ਡਾ. ਚੱਬੇਵਾਲ ਦੀ ਵੱਡੀ ਲੀਡ ’ਚ ਜਿੱਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਬੋਲਣ ਵਾਲੇ ਲੋਕਾਂ ਵਿਰੁੱਧ ਕੇਂਦਰ ਸਰਕਾਰ ਦੇਸ਼ਧ੍ਰੋਹ ਦੇ ਕੇਸ ਦਰਜ ਕਰ ਕੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਜਦੋਂਕਿ ਅਰਵਿੰਦ ਕੇਜਰੀਵਾਲ ਨੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਲੋਕ-ਪੱਖੀ ਨੀਤੀਆਂ ਬਣਾਈਆਂ ਹਨ। ਜ਼ਿਕਰਯੋਗ ਹੈ ਕਿ ਐਡਵੋਕੇਟ ਘੁੰਮਣ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਹਲਕੇ ਦੀਆਂ ਕਰੀਬ 10 ਪਿੰਡਾਂ ਦੀਆਂ ਪੰਚਾਇਤਾਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ’ਚ ਸਫਲ ਰਹੇ ਹਨ। ਇਸ ਦਾ ਲਾਹਾ ਡਾ. ਚੱਬੇਵਾਲ ਨੂੰ ਇਨ੍ਹਾਂ ਚੋਣਾਂ ਵਿੱਚ ਮਿਲਣ ਦੇ ਆਸਾਰ ਹਨ। ਇਸ ਮੌਕੇ ਜਗਮੋਹਣ ਸਿੰਘ ਬੱਬੂ ਘੁੰਮਣ, ਚਮਨ ਲਾਲ ਜੰਬਾ, ਰਾਜੂ ਠੁਕਰਾਲ, ਤਰਸੇਮ ਸਿੰਘ ਖਾਲਸਾ, ਬਲਦੇਵ ਠਾਕੁਰ, ਮਾ. ਨਰਿੰਦਰਜੀਤ ਸਿੰਘ ਕੈਂਥਾਂ, ਵਿਵੇਕ ਗੁਪਤਾ, ਕਮਲਪ੍ਰੀਤ ਹੈਪੀ ਸਣੇ ਵੱਡੀ ਗਿਣਤੀ ਆਗੂ ਤੇ ਵਰਕਰ ਮੌਜੂਦ ਸਨ।

Advertisement

ਫਗਵਾੜਾ ਲਈ ਨਵੇਂ ਪ੍ਰੋਜੈਕਟਾਂ ’ਤੇ ਕੰਮ ਦਾ ਦਾਅਵਾ

ਫਗਵਾੜਾ (ਪੱਤਰ ਪ੍ਰੇਰਕ): ਲੋਕ ਸਭਾ ਚੋਣਾਂ ਦੇ ਮੱਦੇਜ਼ਨਰ ‘ਆਪ’ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆ ਗਈਆਂ ਹਨ। ਇਸ ਤਹਿਤ ਅੱਜ ਪਿੰਡ ਜਗਪਾਲਪੁਰ ’ਚ ਚੋਣ ਮੀਟਿੰਗ ਕੀਤੀ ਗਈ। ਇਸ ’ਚ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਪੁੱਜੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਲਈ ਕਿਹਾ। ਉਨ੍ਹਾਂ ਭਰੋਸਾ ਦਿੱਤਾ ਕਿ ਫਗਵਾੜਾ ਲਈ ਨਵੀਆਂ ਨਵੀਆਂ ਸਕੀਮਾਂ ’ਤੇ ਕੰਮ ਕਰਨਾ ਉਨ੍ਹਾਂ ਦਾ ਫਰਜ਼ ਰਹੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿੱਚ ਵਿਕਾਸ ਦੀਆਂ ਅਪਾਰ ਸੰਭਾਵਨਾਵਾਂ ਹਨ ਤੇ ਇਨ੍ਹਾਂ ਸੰਭਾਵਨਾਵਾਂ ਨੂੰ ਸਾਕਾਰ ਕਰਨ ਲਈ ਨਵੇਂ ਪ੍ਰਾਜੈਕਟਾਂ ’ਤੇ ਕੰਮ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਇੰਚਾਰਜ ਜੋਗਿੰਦਰ ਸਿੰਘ ਮਾਨ, ਚੇਅਰਮੈਨ ਤਵਿੰਦਰ ਰਾਮ, ਹਰਮੇਸ਼ ਪਾਠਕ, ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ, ਮਨਮੋਹਨ, ਪ੍ਰਦੀਪ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement
Author Image

Advertisement
Advertisement
×