ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਵੱਲੋਂ ਬੀਮਾ ਕੰਪਨੀ ਨੂੰ ਦੋ ਲੱਖ ਕਿਸਾਨਾਂ ਨੂੰ 225 ਕਰੋੜ ਦੀ ਅਦਾਇਗੀ ਦੇ ਹੁਕਮ

07:23 AM Aug 25, 2024 IST

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਇੱਕ ਬੀਮਾ ਕੰਪਨੀ ਨੂੰ ਮਹਾਰਾਸ਼ਟਰ ਦੇ ਪਰਭਨੀ ਜ਼ਿਲ੍ਹੇ ਵਿੱਚ ਲਗਪਗ ਦੋ ਲੱਖ ਕਿਸਾਨਾਂ ਦੇ 225 ਕਰੋੜ ਰੁਪਏ ਤੱਕ ਦੇ ਬਕਾਇਆ ਦਾਅਵਿਆਂ ਦਾ ਇੱਕ ਹਫ਼ਤੇ ਦੇ ਅੰਦਰ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਹ ਹੁਕਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ 21 ਅਗਸਤ ਨੂੰ ਨਾਂਦੇੜ ਵਿੱਚ ਕਿਸਾਨਾਂ ਨਾਲ ਹੋਈ ਗੱਲਬਾਤ ਤੋਂ ਬਾਅਦ ਆਇਆ ਹੈ। ਕਿਸਾਨਾਂ ਨਾਲ ਮੀਟਿੰਗ ਦੌਰਾਨ ਸੋਇਆਬੀਨ ਫਸਲ ਬੀਮੇ ਦੇ ਬਕਾਇਆ ਦਾਅਵਿਆਂ ਦਾ ਮੁੱਦਾ ਉਠਾਇਆ ਗਿਆ ਸੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 22 ਅਗਸਤ ਨੂੰ ਕੌਮੀ ਤਕਨੀਕੀ ਸਲਾਹਕਾਰ ਕਮੇਟੀ (ਟੀਏਸੀ) ਦੀ ਮੀਟਿੰਗ ਕੀਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਨੇ ਫਸਲ ਦੀ ਵਾਢੀ ਦੇ ਪ੍ਰਯੋਗਾਂ ’ਤੇ ਬੀਮਾ ਕੰਪਨੀ ਦੇ ਇਤਰਾਜ਼ ਰੱਦ ਕਰ ਦਿੱਤੇ। -ਪੀਟੀਆਈ

Advertisement

Advertisement