ਕੇਂਦਰ ਨੇ ਪੂਰੇ ਦੇਸ਼ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ‘ਕੈਸ਼ਲੈੱਸ ਇਲਾਜ’ ਸ਼ੁਰੂ ਕਰਨ ਦੀ ਯੋਜਨਾ ਬਣਾਈ
06:03 PM Dec 04, 2023 IST
ਨਵੀਂ ਦਿੱਲੀ, 4 ਦਸੰਬਰ
ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (ਐਮਓਆਰਟੀਐਚ) ਨੇ ਤਿੰਨ ਤੋਂ ਚਾਰ ਮਹੀਨਿਆਂ ’ਚ ਦੇਸ਼ ਭਰ ਵਿੱਚ ਸੜਕ ਦੁਰਘਟਨਾ ਦੇ ਪੀੜਤਾਂ ਲਈ ਕੈਸ਼ਲੈੱਸ ਇਲਾਜ ਦੀ ਸਹੂਲਤ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਰੋਡ ਟਰਾਂਸਪੋਰਟ ਅਤੇ ਹਾਈਵੇਜ਼ ਸਕੱਤਰ ਅਨੁਰਾਗ ਜੈਨ ਨੇ ਇੰਸਟੀਚਿਊਟ ਆਫ ਰੋਡ ਟ੍ਰੈਫਿਕ ਐਜੂਕੇਸ਼ਨ (ਆਈਆਰਟੀਈ) ਵੱਲੋਂ ਕਰਵਾਏ ਸਮਾਗਮ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਦੁਨੀਆ ਵਿੱਚ ਸੜਕ ਦੁਰਘਟਨਾਵਾਂ ਵਿੱਚ ਸਭ ਤੋਂ ਵੱਧ ਮੌਤਾਂ ਹੁੰਦੀਆਂ ਹਨ। ਹਾਦਸੇ ਵਿੱਚ ਜ਼ਖਮੀ ਹੋਏ ਪੀੜਤਾਂ ਲਈ ਮੁਫਤ ਅਤੇ ਨਕਦ ਰਹਿਤ ਡਾਕਟਰੀ ਇਲਾਜ ਸੋਧੇ ਹੋਏ ਮੋਟਰ ਵਹੀਕਲ ਐਕਟ 2019 (MVA2019) ਦਾ ਹਿੱਸਾ ਹੈ। ਕੁਝ ਰਾਜਾਂ ਨੇ ਇਸ ਨੂੰ ਲਾਗੂ ਕੀਤਾ ਹੈ ਪਰ ਹੁਣ ਸੜਕ ਮੰਤਰਾਲਾ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਮਿਲ ਕੇ ਇਸ ਨੂੰ ਦੇਸ਼ ਭਰ ’ਚ ਪੂਰੀ ਤਰ੍ਹਾਂ ਲਾਗੂ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਹੂਲਤ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ।
Advertisement
Advertisement
Advertisement