For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖ਼ੋਰੀ ਵਾਲਾ ਬਜਟ ਪੇਸ਼ ਕੀਤਾ: ਅਮਨ ਅਰੋੜਾ

08:38 AM Jul 24, 2024 IST
ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖ਼ੋਰੀ ਵਾਲਾ ਬਜਟ ਪੇਸ਼ ਕੀਤਾ  ਅਮਨ ਅਰੋੜਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖ਼ੋਰੀ ਵਾਲਾ ਬਜਟ ਕਰਾਰ ਦਿੱਤਾ ਹੈ। ਅਰੋੜਾ ਨੇ ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2024-25 ਦੇ ਬਜਟ ਵਿੱਚ ਕੇਂਦਰ ਸਰਕਾਰ ਦਾ ਬਦਲਾਖ਼ੋਰੀ ਵਾਲਾ ਚਿਹਰਾ ਬੇਨਕਾਬ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣੇ ਜਾਂਦੇ ਪੰਜਾਬ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਇਆ ਪਰ ਕੇਂਦਰੀ ਬਜਟ ਵਿੱਚ ਸਰਹੱਦੀ ਸੂਬੇ ਨੂੰ ਅੱਖੋਂ ਪਰੋਖੇ ਕਰਦਿਆਂ ਖੇਤੀਬਾੜੀ, ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਕੋਈ ਵੀ ਉਪਬੰਧ ਨਹੀਂ ਕੀਤਾ ਗਿਆ। ਇਸ ਦੇ ਉਲਟ ਆਪਣੀ ਸਰਕਾਰ ਨੂੰ ਬਚਾਉਣ ਲਈ ਭਾਜਪਾ ਨੇ ਆਪਣੇ ਭਾਈਵਾਲ ਪਾਰਟੀਆਂ ਟੀਡੀਪੀ ਅਤੇ ਜੇਡੀ(ਯੂ) ਸ਼ਾਸਿਤ ਸੂਬੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਨੂੰ ਵਿਸ਼ੇਸ਼ ਸੌਗਾਤਾਂ ਦਿੱਤੀਆਂ ਹਨ।
ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੀਤੇ ਦਿਨੀਂ ਵਿੱਤ ਕਮਿਸ਼ਨ ਤੋਂ ਫ਼ੰਡਾਂ ਦੀ ਮੰਗ ਕੀਤੀ ਪਰ ਅੱਜ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਦਿਆਂ ਆਫ਼ਤ ਪ੍ਰਬੰਧਨ, ਫ਼ਸਲੀ ਵਿਭਿੰਨਤਾ, ਉਦਯੋਗ ਜਾਂ ਐੱਮਐੱਸਐੱਮਈਜ਼ ਲਈ ਕੋਈ ਵੀ ਵਿਸ਼ੇਸ਼ ਗਰਾਂਟ ਨਹੀਂ ਦਿੱਤੀ ਗਈ। ਇਹ ਬਜਟ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਦੁਹਰਾਏ ਜਾਂਦੇ ਆਪਣੇ ਨਾਅਰੇ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੀ ਪੋਲ ਖੋਲ੍ਹਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪ੍ਰਮੁੱਖ ਮੁੱਦਿਆਂ ਦੇ ਹੱਲ ਪ੍ਰਤੀ ਆਪਣੀ ਨਾਕਾਮੀ ਦਾ ਸਬੂਤ ਦੇ ਦਿੱਤਾ ਹੈ। ਕੇਂਦਰੀ ਬਜਟ ਵਿੱਚ ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਗ਼ਰੀਬਾਂ ਲਈ ਵੀ ਕੋਈ ਖ਼ਾਸ ਉਪਬੰਧ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਫ਼ਸਲਾਂ ਦੀ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਬਜਟ ਵਿੱਚ ਐੱਮਐੱਸਪੀ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ, ਬਲਕਿ ਕਿਸਾਨਾਂ ’ਤੇ ਹੋਰ ਬੋਝ ਪਾਉਣ ਲਈ ਖਾਦਾਂ ਦੀ ਸਬਸਿਡੀ ’ਚ ਵੀ ਕਟੌਤੀ ਕਰ ਦਿੱਤੀ ਗਈ ਹੈ।

Advertisement

ਕੇਂਦਰੀ ਬਜਟ ਨੌਕਰੀਆਂ ਲਈ ਕੋਈ ਰਾਹ ਨਹੀਂ ਖੋਲ੍ਹਦਾ: ਧਰਮਵੀਰ ਗਾਂਧੀ

ਪਟਿਆਲਾ (ਪੱਤਰ ਪ੍ਰੇਰਕ):

Advertisement

ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਬਜਟ ’ਤੇ ਟਿੱਪਣੀ ਕਰਦੇ ਹੋਏ ਇਸ ਨੂੰ ਪੰਜਾਬ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਇਸ ਬਜਟ ਨੂੰ ਪੰਜਾਬ ਦੀਆਂ ਜ਼ਰੂਰਤਾਂ ਅਤੇ ਆਸਾਂ ਨੂੰ ਨਜ਼ਰਅੰਦਾਜ਼ ਕਰਨ ਵਾਲਾ ਕਰਾਰ ਦਿੱਤਾ ਹੈ। ਡਾ. ਗਾਂਧੀ ਨੇ ਕਿਹਾ, ‘‘ਇਹ ਬਜਟ ਨਵੀਂਆਂ ਨੌਕਰੀਆਂ ਦੀ ਪੇਸ਼ਕਸ਼ ਨਹੀਂ ਕਰਦਾ, ਜਿਸ ਕਾਰਨ ਸਾਡੇ ਨੌਜਵਾਨਾਂ ਲਈ ਚੰਗੇ ਭਵਿੱਖ ਦੀ ਕੋਈ ਉਮੀਦ ਨਹੀਂ ਰਹੀ।’’

ਐੱਮਐੱਸਪੀ ਗਾਰੰਟੀ ’ਤੇ ਇੱਕ ਸ਼ਬਦ ਵੀ ਨਹੀਂ ਬੋਲਿਆ: ਨੀਲ ਗਰਗ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਇਹ ਕੇਂਦਰੀ ਬਜਟ ਨਹੀਂ, ਬਲਕਿ ਮੋਦੀ ਸਰਕਾਰ ਦਾ ਸੱਤਾ ਬਚਾਓ ਬਜਟ ਹੈ। ਉਨ੍ਹਾਂ ਕਿਹਾ ਕਿ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ ਪਰ ਉਨ੍ਹਾਂ ਦੀ ਆਮਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਕੇਂਦਰੀ ਵਿੱਤ ਮੰਤਰੀ ਨੇ ਬਜਟ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ’ਤੇ ਇਕ ਵੀ ਸ਼ਬਦ ਨਹੀਂ ਬੋਲਿਆ। ਇਹ ਕਿਸਾਨਾਂ ਨਾਲ ਬੇਇਨਸਾਫ਼ੀ ਹੈ।

Advertisement
Author Image

joginder kumar

View all posts

Advertisement