ਕੇਂਦਰ ਨੇ ਜ਼ਾਕਿਰ ਨਾਇਕ ਦੀ ਪਟੀਸ਼ਨ ’ਤੇ ਚੁੱਕੇ ਸਵਾਲ
07:41 AM Oct 17, 2024 IST
Advertisement
ਨਵੀਂ ਦਿੱਲੀ, 16 ਅਕਤੂਬਰ
ਕੇਂਦਰ ਸਰਕਾਰ ਨੇ ਅੱਜ ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵੱਲੋਂ ਸੁਪਰੀਮ ਕੋਰਟ ’ਚ ਦਾਇਰ ਉਸ ਪਟੀਸ਼ਨ ’ਤੇ ਸਵਾਲ ਚੁੱਕੇ ਹਨ, ਜਿਸ ਵਿੱਚ ਉਨ੍ਹਾਂ 2012 ’ਚ ਗਣਪਤੀ ਉਤਸਵ ਦੌਰਾਨ ਦਿੱਤੇ ਗਏ ਕਥਿਤ ਇਤਰਾਜ਼ਯੋਗ ਬਿਆਨਾਂ ਨੂੰ ਲੈ ਕੇ ਵੱਖ-ਵੱਖ ਸੂਬਿਆਂ ’ਚ ਦਰਜ ਐੱਫਆਈਆਰਜ਼ ਨੂੰ ਇਕੱਠਾ ਕਰਨ ਦੀ ਅਪੀਲ ਕੀਤੀ ਹੈ। ਜਸਟਿਸ ਅਭੈ ਐੱਸ ਓਕਾ, ਅਹਿਸਾਨੁਦੀਨ ਅਮਾਨਉੱਲ੍ਹਾ ਅਤੇ ਅਗਸਟੀਨ ਜੌਰਜ ਮਸੀਹ ਦੇ ਬੈਂਚ ਅੱਗੇ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਪੁੱਛਿਆ ਕਿ ਭਗੌੜਾ ਐਲਾਨਿਆ ਗਿਆ ਵਿਅਕਤੀ ਸੰਵਿਧਾਨ ਦੀ ਧਾਰਾ 32 ਤਹਿਤ ਪਟੀਸ਼ਨ ਕਿਵੇਂ ਦਾਇਰ ਕਰ ਸਕਦਾ ਹੈ। ਮਹਿਤਾ ਨੇ ਕਿਹਾ, ‘ਮੈਨੂੰ ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਉਹ ਕੇਸ ਵਾਪਸ ਲੈ ਰਹੇ ਹਨ।’ ਨਾਇਕ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕੇਸ ਵਾਪਸ ਲੈਣ ਬਾਰੇ ਕੋਈ ਹਦਾਇਤ ਨਹੀਂ ਮਿਲੀ। ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ। -ਪੀਟੀਆਈ
Advertisement
Advertisement
Advertisement