ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਵੱਲੋਂ ਟੈਕਸ ਰਿਟਰਨ ਭਰਨ ਦੀ ਮਿਆਦ ਵਧਾਉਣ ਤੋਂ ਇਨਕਾਰ

08:50 AM Jul 17, 2023 IST

ਨਵੀਂ ਦਿੱਲੀ, 16 ਜੁਲਾਈ
ਕੇਂਦਰੀ ਵਿੱਤ ਮੰਤਰਾਲੇ ਵੱਲੋਂ ਆਮਦਨ ਕਰ ਰਿਟਰਨ (ਆਈਟੀਆਰ) ਦਾਖ਼ਲ ਕਰਨ ਦੀ 31 ਜੁਲਾਈ ਦੀ ਸਮਾਂ ਸੀਮਾ ਅੱਗੇ ਵਧਾਉਣ ਬਾਰੇ ਵਿਚਾਰ ਨਹੀਂ ਕੀਤਾ ਜਾ ਰਿਹਾ। ਮਾਲ ਵਿਭਾਗ ਦੇ ਸਕੱਤਰ ਸੰਜੈ ਮਲਹੋਤਰਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਆਮਦਨ ਕਰ ਭਰਨ ਵਾਲਿਆਂ ਨੂੰ ਛੇਤੀ ਤੋਂ ਛੇਤੀ ਆਪਣੀ ਟੈਕਸ ਰਿਟਰਨ ਦਾਖ਼ਲ ਕਰਨ ਲਈ ਕਿਹਾ। ਉਨ੍ਹਾਂ ਇਸ ਖਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਸਾਨੂੰ ਉਮੀਦ ਹੈ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਵੱਧ ਟੈਕਸ ਰਿਟਰਨਾਂ ਦਾਖ਼ਲ ਹੋਣਗੀਆਂ।’’ ਪਿਛਲੇ ਸਾਲ 31 ਜੁਲਾਈ ਤੱਕ ਲਗਪਗ 5.83 ਕਰੋੜ ਇਨਕਮ ਟੈਕਸ ਰਿਟਰਨਾਂ ਭਰੀਆਂ ਗਈਆਂ ਸਨ, ਜੋ ਸਾਲ 2022-23 ਲਈ ਰਿਟਰਨ ਦਾਖ਼ਲ ਕਰਨ ਦਾ ਆਖ਼ਰੀ ਦਨਿ ਸੀ। ਉਨ੍ਹਾਂ ਕਿਹਾ, ‘‘ਅਸੀਂ ਇਨਕਮ ਟੈਕਸ ਰਿਟਰਨ ਭਰਨ ਵਾਲਿਆਂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ, ਕਿਉਂਕਿ ਪਿਛਲੇ ਸਾਲ ਨਾਲੋਂ ਤੇਜ਼ੀ ਨਾਲ ਰਿਟਰਨਾਂ ਦਾਖ਼ਲ ਹੋ ਰਹੀਆਂ ਹਨ। ਅਸੀਂ ਉਨ੍ਹਾਂ ਨੂੰ ਸਲਾਹ ਵੀ ਦੇਵਾਂਗੇ ਕਿ ਉਹ ਆਖ਼ਰੀ ਪਲ ਤੱਕ ਉਡੀਕ ਨਾ ਕਰਨ ਅਤੇ ਸਮਾਂ ਸੀਮਾ ਵਧਾਏ ਜਾਣ ਦੀ ਉਮੀਦ ਨਾ ਕਰਨ।’’ ਉਨ੍ਹਾਂ ਕਿਹਾ, ‘‘ਮੈਂ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਆਪਣੇ ਟੈਕਸ ਰਿਟਰਨ ਦਾਖ਼ਲ ਕਰਨ ਦੀ ਸਲਾਹ ਦੇਵਾਂਗਾ ਕਿਉਂਕਿ 31 ਜੁਲਾਈ ਦੀ ਸਮਾਂ ਸੀਮਾ ਤੇਜ਼ੀ ਨਾਲ ਨੇੜੇ ਆ ਰਹੀ ਹੈ।’’ -ਪੀਟੀਆਈ

Advertisement

Advertisement
Tags :
ਇਨਕਾਰਕੇਂਦਰਟੈਕਸਮਿਆਦਰਿਟਰਨਵਧਾਉਣਵੱਲੋਂ
Advertisement