ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਆਯੂਸ਼ਮਾਨ ਕਾਰਡ ਹੋਲਡਰਾਂ ਦੀਆਂ ਸਮੱਸਿਆਵਾਂ ਹੱਲ ਕਰੇ: ਡਾ. ਅਮਰ ਸਿੰਘ

06:57 AM Aug 05, 2024 IST

ਪੱਤਰ ਪ੍ਰੇਰਕ/ ਨਿੱਜੀ ਪੱਤਰ ਪ੍ਰੇਰਕ
ਮਾਛੀਵਾੜਾ/ ਰਾਏਕੋਟ, 4 ਅਗਸਤ
ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਅੱਜ ਸੰਸਦ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਉਠਾਇਆ। ਕਾਂਗਰਸੀ ਆਗੂ ਨੇ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਆਯੂਸ਼ਮਾਨ ਕਾਰਡ ਰੱਖਣ ਵਾਲੇ ਲੋਕਾਂ ਲਈ ਸੂਚੀਬੱਧ ਹਸਪਤਾਲਾਂ ਵੱਲੋਂ ਇਲਾਜ ਤੋਂ ਇਨਕਾਰ ਕਰਨਾ ਆਮ ਗੱਲ ਹੈ। ਕਾਰਡ ਬਣਵਾਉਣ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਪ੍ਰਬੰਧਕਾਂ ਅੱਪਡੇਟ ਜਾਂ ਹੋਰ ਤਕਨੀਕੀ ਸਮੱਸਿਆਵਾਂ ਦਾ ਆਖ ਮਰੀਜ਼ਾਂ ਨੁੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਨਵੇਂ ਕਾਰਡ ਬਣਾਏ ਜਾਣ ਅਤੇ ਮਰੀਜ਼ਾਂ ਦਾ ਇਲਾਜ ਯਕੀਨੀ ਬਣਾਇਆ ਜਾਵੇ।

Advertisement

Advertisement