ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਵੱਲੋਂ ਪੰਜਾਬ ਸਣੇ ਹੋਰ ਸੂਬਿਆਂ ਨੂੰ ਸਿਹਤ ਯੋਜਨਾਵਾਂ ਲਈ ਕੇਂਦਰੀ ਫੰਡਾਂ ਦੀ ਕੁਸ਼ਲ ਵਰਤੋਂ ਯਕੀਨੀ ਬਣਾਉਣ ਦੀ ਤਾਕੀਦ

11:00 PM Sep 25, 2024 IST
ਕੇਂਦਰੀ ਸਿਹਤ ਰਾਜ ਮੰਤਰੀ ਪ੍ਰਤਾਪਰਾਓ ਜਾਧਵ।

ਨਵੀਂ ਦਿੱਲੀ, 25 ਸਤੰਬਰ
ਕੇਂਦਰੀ ਸਿਹਤ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਅੱਜ ਪੰਜਾਬ ਸਣੇ ਹੋਰ ਕਈ ਸੂਬਿਆਂ ਨੂੰ ਅਪੀਲ ਕੀਤੀ ਹੈ ਕਿ ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਅਧੀਨ ਆਉਂਦੀਆਂ ਵੱਖ-ਵੱਖ ਯੋਜਨਾਵਾਂ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਫੰਡਾਂ ਦੀ ਕੁਸ਼ਲ ਵਰਤੋਂ ਯਕੀਨੀ ਬਣਾਉਣ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਜਾਧਵ ਨੇ ਮੰਗਲਵਾਰ ਨੂੰ ਇੱਥੇ ਕੇਂਦਰੀ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ, ਕਰਨਾਟਕ ਤੇ ਪੱਛਮੀ ਬੰਗਾਲ ਦੇ ਅਧਿਕਾਰੀਆਂ ਨਾਲ ਐੱਨਐੱਚਐੱਮ ਬਾਰੇ ਇਕ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਜਾਧਵ ਨੇ ਸੂਬਿਆਂ ਵੱਲੋਂ ਦਿੱਤੇ ਮਸ਼ਵਰੇ ਸੁਣੇ ਅਤੇ ਸੂਬਿਆਂ ਨੂੰ ਵੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣ ਕਰਨ ਅਤੇ ਵੱਖ-ਵੱਖ ਯੋਜਨਾਵਾਂ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਫੰਡਾਂ ਦੀ ਕੁਸ਼ਲ ਵਰਤੋਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਮਸਲਿਆਂ ਦੇ ਹੱਲ ਅਤੇ ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਸੁਧਾਰਨ ਲਈ ਸੂਬਿਆਂ ਤੇ ਕੇਂਦਰ ਵਿਚਾਲੇ ਸਹਿਯੋਗ ਤੇ ਪ੍ਰਭਾਵੀ ਸੰਚਾਰ ਦੀ ਲੋੜ ’ਤੇ ਵੀ ਜ਼ੋਰ ਦਿੱਤਾ। -ਪੀਟੀਆਈ

Advertisement

Advertisement