ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਨਾਲ ਕੌਲਿਜੀਅਮ ਸਿਫ਼ਾਰਸ਼ਾਂ ਦੇ ਵੇਰਵੇ ਸਾਂਝੇ ਕਰੇਗਾ ਕੇਂਦਰ

07:28 AM Sep 20, 2024 IST

ਨਵੀਂ ਦਿੱਲੀ:

Advertisement

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਵੱਖ ਵੱਖ ਹਾਈ ਕੋਰਟਾਂ ’ਚ ਚੀਫ਼ ਜਸਟਿਸਾਂ ਦੀ ਨਿਯੁਕਤੀ ਨਾਲ ਸਬੰਧਤ ਕੌਲਿਜੀਅਮ ਦੀਆਂ ਸਿਫ਼ਾਰਸ਼ਾਂ ਬਾਰੇ ਅਗਲੇ ਹਫ਼ਤੇ ਕੁਝ ਜਾਣਕਾਰੀ ਸਾਂਝਾ ਕਰੇਗਾ। ਅਟਾਰਨੀ ਜਨਰਲ ਆਰ ਵੈਂਕਟਰਮਨੀ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਅੱਗੇ ਇਹ ਟਿੱਪਣੀਆਂ ਕਰਦਿਆਂ ਸ਼ੁੱਕਰਵਾਰ ਲਈ ਸੂਚੀਬੱਧ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ। ਅਟਾਰਨੀ ਜਨਰਲ ਨੇ ਬੈਂਚ ਨੂੰ ਕਿਹਾ, ‘ਕੌਲਿਜੀਅਮ ਦੀਆਂ ਸਿਫ਼ਾਰਸ਼ਾਂ ਬਾਰੇ ਮੈਂ ਕੁਝ ਵੇਰਵੇ ਉਪਲੱਬਧ ਕਰਾਵਾਂਗਾ। ਬੇਨਤੀ ਹੈ ਕਿ ਸ਼ੁੱਕਰਵਾਰ ਲਈ ਸੂਚੀਬੱਧ ਅਰਜ਼ੀ ’ਤੇ ਹਫ਼ਤੇ ਬਾਅਦ ਸੁਣਵਾਈ ਕੀਤੀ ਜਾਵੇ।’ ਬੈਂਚ ਨੇ ਕਿਹਾ ਕਿ ਅਰਜ਼ੀ ਮੁਲਤਵੀ ਕਰਨ ਲਈ ਦਲੀਲਾਂ ਸ਼ੁੱਕਰਵਾਰ ਨੂੰ ਹੀ ਦਿੱਤੀਆਂ ਜਾ ਸਕਦੀਆਂ ਹਨ, ਕਿਉਂਕਿ ਮਾਮਲਾ ਪਹਿਲਾਂ ਤੋਂ ਹੀ ਵਿਚਾਰ ਅਧੀਨ ਹੈ।’ ਇਸ ਦੌਰਾਨ ਚੀਫ਼ ਜਸਟਿਸ ਨੇ ਅਟਾਰਨੀ ਜਨਰਲ ਨੂੰ ਕਿਹਾ ਕਿ ਝਾਰਖੰਡ ਸਰਕਾਰ ਨੇ ਸੂਬੇ ਦੇ ਹਾਈ ਕੋਰਟ ’ਚ ਚੀਫ਼ ਜਸਟਿਸ ਦੀ ਨਿਯੁਕਤੀ ਨਾ ਕਰਨ ਨੂੰ ਲੈ ਕੇ ਕੇਂਦਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਖ਼ਲ ਕੀਤੀ ਹੈ। ਅਟਾਰਨੀ ਜਨਰਲ ਨੇ ਇਸ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ। ਹੇਮੰਤ ਦੀ ਅਗਵਾਈ ਹੇਠਲੀ ਝਾਰਖੰਡ ਮੁਕਤੀ ਮੋਰਚਾ ਦੀ ਸਰਕਾਰ ਨੇ ਜਸਟਿਸ ਐੱਮਐੱਸ ਰਾਮਚੰਦਰ ਰਾਓ ਨੂੰ ਝਾਰਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਕੌਲਿਜੀਅਮ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਨਾ ਦੇਣ ’ਤੇ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। -ਪੀਟੀਆਈ

Advertisement
Advertisement