ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਮਿਲ ਕੇ ਕੰਮ ਕਰੇਗਾ: ਮੋਦੀ
02:05 PM Oct 16, 2024 IST
ਨਵੀਂ ਦਿੱਲੀ, 16 ਅਕਤੂਬਰ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉਮਰ ਅਬਦੁੱਲਾ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਉਪਰੰਤ ਵਧਾਈ ਦਿੱਤੀ ਅਤੇ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ(ਉਮਰ) ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਵਿਚ ਕਿਹਾ ‘‘ਸ਼੍ਰੀ ਉਮਰ ਅਬਦੁੱਲਾ ਜੀ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ। ਲੋਕਾਂ ਦੀ ਸੇਵਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਵਿੱਚ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ।’’ ਉਨ੍ਹਾਂ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।
Advertisement
ਬੁੱਧਵਾਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ। ਇਸ ਦੌਰਾਨ ਪੰਜ ਮੰਤਰੀਆਂ ਸਕੀਨਾ ਮਸੂਦ (ਇਟੂ), ਜਾਵੇਦ ਡਾਰ, ਜਾਵੇਦ ਰਾਣਾ, ਸੁਰਿੰਦਰ ਚੌਧਰੀ ਅਤੇ ਸਤੀਸ਼ ਸ਼ਰਮਾ ਨੇ ਵੀ ਅਹੁਦੇ ਦੀ ਸਹੁੰ ਚੁੱਕੀ। -ਪੀਟੀਆਈ
Advertisement