ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਨੇ ਜਥੇਦਾਰ ਹਰਪ੍ਰੀਤ ਸਿੰਘ ਦੀ ਜ਼ੈੱਡ ਸ਼੍ਰੇਣੀ ਸੁਰੱਖਿਆ ਵਾਪਸ ਲਈ

06:33 AM Nov 14, 2024 IST

ਅੰਮ੍ਰਿਤਸਰ/ਤਲਵੰਡੀ ਸਾਬੋ (ਜਗਤਾਰ ਸਿੰਘ ਲਾਂਬਾ/ਜਗਜੀਤ ਸਿੰਘ ਸਿੱਧੂ):

Advertisement

ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਹੋਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਸੁਰੱਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਮੁਲਾਜ਼ਮ ਹੀ ਹਨ। ਕੇਂਦਰ ਵੱਲੋਂ ਜ਼ੈੱਡ ਸੁਰੱਖਿਆ ਵਾਪਸ ਲੈਣ ਦੀ ਪੁਸ਼ਟੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਇੱਕ-ਦੋ ਦਿਨ ਪਹਿਲਾਂ ਸੁਰੱਖਿਆ ਵਾਪਸ ਲੈਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਇਸ ਮਗਰੋਂ ਬੀਤੇ ਦਿਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਜ਼ੈੱਡ ਸੁਰੱਖਿਆ ਵਾਪਸ ਭੇਜ ਦਿੱਤੀ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ, ਜੋ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਨਿੱਜੀ ਸਹਾਇਕ ਸਨ, ਨੇ ਦੱਸਿਆ ਕਿ ਦੋ ਸਾਲ ਪਹਿਲਾਂ ਜਦੋਂ ਪੰਜਾਬ ਪੁਲੀਸ ਵੱਲੋਂ ਸੁਰੱਖਿਆ ’ਚ ਕਟੌਤੀ ਕੀਤੀ ਗਈ ਸੀ ਤਾਂ ਉਸ ਵੇਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਵੱਲੋਂ ਜ਼ੈੱਡ ਸੁਰੱਖਿਆ ਮੁਹੱਈਆ ਕੀਤੀ ਗਈ ਸੀ। ਉਹ ਉਸ ਵੇਲੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਨ। ਜ਼ੈੱਡ ਸੁਰੱਖਿਆ ਵਿੱਚ ਲਗਪਗ 21 ਸੁਰੱਖਿਆ ਮੁਲਾਜ਼ਮ ਸ਼ਾਮਲ ਸਨ। ਇਹ ਸਾਰੇ ਸੁਰੱਖਿਆ ਮੁਲਾਜ਼ਮ ਕੱਲ੍ਹ ਪਰਤ ਗਏ। ਜ਼ੈੱਡ ਸੁਰੱਖਿਆ ਵਾਪਸ ਲੈਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਨੂੰ ਦੋ-ਤਿੰਨ ਪੱਤਰ ਭੇਜੇ ਜਾ ਚੁੱਕੇ ਸਨ। ਉਹ ਚਾਹੁੰਦੇ ਸਨ ਕਿ ਇਹ ਜ਼ੈੱਡ ਸੁਰੱਖਿਆ ਵਾਪਸ ਲੈ ਲਈ ਜਾਵੇ।

Advertisement
Advertisement