ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੀ ਕੇਂਦਰੀ ਚੋਣ ਕਮੇਟੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ 29 ਨੂੰ ਕਰੇਗੀ ਚਰਚਾ

01:37 PM Aug 26, 2024 IST

ਨਵੀਂ ਦਿੱਲੀ, 26 ਅਗਸਤ
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਅਗਲੀ ਮੀਟਿੰਗ 29 ਅਗਸਤ ਨੂੰ ਕੌਮੀ ਰਾਜਧਾਨੀ ਵਿੱਚ ਹੋਣੀ ਹੈ। ਮੀਟਿੰਗ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਚਰਚਾ ਕੀਤੀ ਜਾਵੇਗੀ। ਕੇਂਦਰੀ ਚੋਣ ਕਮੇਟੀ ਦੀ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਗਠਨ ਦੇ ਜਨਰਲ ਸਕੱਤਰ ਬੀਐਲ ਸੰਤੋਸ਼, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਅਤੇ ਹੋਰ ਮੈਂਬਰ ਵੀ ਸ਼ਾਮਲ ਹੋਣਗੇ। ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 'ਚ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ 90 ਸੀਟਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਲਗਪਗ ਤੈਅ ਹੋ ਚੁੱਕੇ ਹਨ। ਇਸ ਵਾਰ ਨਵੇਂ ਚਿਹਰਿਆਂ ਦੇ ਨਾਲ-ਨਾਲ ਜੇਤੂ ਉਮੀਦਵਾਰ ਨੂੰ ਵੀ ਚੋਣਾਂ ਲੜਨ ਦਾ ਮੌਕਾ ਮਿਲ ਸਕਦਾ ਹੈ। ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਦੇ ਨਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ 90 ਸੀਟਾਂ ਲਈ ਵੋਟਿੰਗ 1 ਅਕਤੂਬਰ ਨੂੰ ਹੋਵੇਗੀ। ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।

Advertisement

Advertisement
Advertisement