For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰ ਨੇ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 29 ਹਜ਼ਾਰ ਕਰੋੜ ਰੁਪਏ ਦਿੱਤੇ: ਬੁੱਟਰ

07:41 AM Oct 25, 2024 IST
ਕੇਂਦਰ ਸਰਕਾਰ ਨੇ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 29 ਹਜ਼ਾਰ ਕਰੋੜ ਰੁਪਏ ਦਿੱਤੇ  ਬੁੱਟਰ
Advertisement

ਨਿੱਜੀ ਪੱਤਰ ਪ੍ਰੇਰਕ
ਬਟਾਲਾ, 24 ਅਕਤੂਬਰ
ਭਾਜਪਾ ਦੇ ਸੂਬਾਈ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਇੱਥੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 29 ਹਜ਼ਾਰ ਕਰੋੜ ਰੁਪਏ ਦਿੱਤੇ ਹਨ। ਇਸ ਦੇ ਬਾਵਜੂਦ ਪੰਜਾਬ ਦੀ ‘ਆਪ’ ਸਰਕਾਰ ਕੇਂਦਰ ਨੂੰ ਬੇਲੋੜਾ ਭੰਡ ਰਹੀ ਹੈ। ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਨਵੇਂ ਗੁਦਾਮ ਬਣਾਉਣ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਭਗਵੰਤ ਮਾਨ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਝੂਠਾ ਪ੍ਰਚਾਰ ਸਿਰਫ਼ ਜ਼ਿਮਨੀ ਚੋਣਾਂ ਵਿੱਚ ਹਾਰ ਦੇ ਡਰੋਂ ਕਰ ਰਹੀ ਹੈ। ਬੁੱਟਰ ਕਿਹਾ ਕਿ ਪੰਜਾਬ ਭਾਜਪਾ ਦੀ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੀ ਹਿਤੈਸ਼ੀ ਹੈ ਅਤੇ ਪੰਜਾਬ ਦੇ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।

Advertisement

Advertisement
Advertisement
Author Image

joginder kumar

View all posts

Advertisement