ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਸਰਕਾਰ ਨੇ ਪੰਜਾਬ ’ਚ ਕੋਈ ਪ੍ਰਾਜੈਕਟ ਨਹੀਂ ਦਿੱਤਾ: ਕੁਸ਼ਲਪਾਲ ਸਿੰਘ ਮਾਨ

06:32 AM Apr 26, 2024 IST
ਪਿੰਡ ਵਾਸੀਆਂ ਨੂੰ ਮਿਲਦੇ ਹੋਏ ਅਕਾਲੀ ਦਲ (ਅ) ਦੇ ਉਮੀਦਵਾਰ ਕੁਸ਼ਲਪਾਲ ਸਿੰਘ ਮਾਨ। -ਫੋਟੋ: ਚੰਨੀ

ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ,25 ਅਪਰੈਲ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਕੁਸ਼ਲਪਾਲ ਸਿੰਘ ਮਾਨ ਨੇ ਚੋਣਾਂ ਸਬੰਧੀ ਪਿੰਡ ਕਸੌਲੀ ਵਿੱਚ ਲੋਕਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਕੋਈ ਪ੍ਰਾਜੈਕਟ ਨਹੀਂ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ’ਚ ਜਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਕੌਮਾਂਤਰੀ ਵਪਾਰ ਲਈ ਕੋਈ ਬੰਦਰਗਾਹ ਨਹੀਂ ਬਣਾਈ, ਜਿਸ ਕਰ ਕੇ ਪੰਜਾਬ ਤਰੱਕੀ ਤੋਂ ਪਛੜ ਰਿਹਾ ਹੈ।
ਸ੍ਰੀ ਮਾਨ ਨੇ ਕਿਹਾ ਕਿ ਕੌਮਾਂਤਰੀ ਉਡਾਣਾਂ ਦਾ ਪੰਜਾਬ ਵਿੱਚ ਨਾ ਉਤਰਨਾ ਵੀ ਪੰਜਾਬ ਨੂੰ ਪਿੱਛੇ ਵੱਲ ਧੱਕ ਰਿਹਾ ਹੈ। ਉਨ੍ਹਾਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਸਸਤਾ ਰੇਤਾ-ਬਜਰੀ ਦੇਣ ਦੀ ਦੁਹਾਈ ਦੇਣ ਵਾਲੀ ਸਰਕਾਰ ਦੇ ਰਾਜ ਵਿੱਚ ਰੇਤੇ ਦਾ ਭਾਅ ਅਸਮਾਨੀ ਛੂਹ ਰਿਹਾ ਹੈ। ਪ੍ਰਾਪਰਟੀ ਦੇ ਕਾਰੋਬਾਰ ਵੀ ‘ਆਪ’ ਸਰਕਾਰ ਦੇ ਰਾਜ ਵਿੱਚ ਠੱਪ ਹੋ ਗਏ ਹਨ। ਲੋਕਾਂ ਨੂੰ ਘਰਾਂ ਦੀਆਂ ਰਜਿਸਟਰੀਆਂ ਬਣਾਉਣ ਲਈ ਲੁੱਟ-ਖਸੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਅਤੇ ਲੋਕਾਂ ਨੂੰ ਐੱਨਓਸੀ ਤੋਂ ਲੈ ਕੇ ਨਕਸ਼ਾ ਪਾਸ ਕਰਵਾਉਣ ਲਈ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ੍ਹਾਂ ਪੰਜਾਬ ਵਿੱਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਹਰਮੇਸ਼ ਸਿੰਘ ਬੜੌਦੀ, ਜਗੀਰ ਰਾਮ ਕਸੌਲੀ, ਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement