ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਸਰਕਾਰ ਨੇ ਪੰਜਾਬ ਦੇ ਫੰਡ ਰੋਕ ਕੇ ਧੱਕਾ ਕੀਤਾ: ਬਲਕਾਰ ਸਿੰਘ

07:09 AM May 04, 2024 IST
ਕੈਬਨਿਟ ਮੰਤਰੀ ਬਲਕਾਰ ਸਿੰਘ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 3 ਮਈ
ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਰੂਰਲ ਡਿਵੈਲਪਮੈਂਟ ਫੰਡ ਰੋਕ ਕੇ ਲੋਕਾਂ ਨਾਲ ਧੱਕਾ ਕੀਤਾ ਹੈ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਪਿੰਡਾਂ ਵਿੱਚ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਇਹ ਗੱਲ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਹੀ ਗਈ।
ਉਨ੍ਹਾਂ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਲੋਕ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਵਰਕਰਾ ਨੂੰ ਲਾਮਬੰਦ ਕੀਤਾ।
ਬਲਕਾਰ ਸਿੰਘ ਨੇ ਹਲਕਾ ਕਰਤਾਰਪੁਰ ਦੇ ਪਿੰਡ ਨੂਸੀ ਵਿਧੀਪੁਰ ਨਵਾਂ ਪਿੰਡ ਬਾਹੋਪੁਰ ਜਿਲਾ ਸਿੰਘ ਭੱਠੇ ਵਸਣਾ ਵਿੱਚ ਵਰਕਰਾਂ ਨਾਲ ਮੀਟਿੰਗਾ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਤੋਂ ਭਗੌੜਾ ਹੋਏ ਆਗੂਆਂ ਨੂੰ ਪਿੰਡਾਂ ਵਿੱਚ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਲਕਾ ਕਰਤਾਰਪੁਰ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਨਮੂਨੇ ਦੇ ਪਿੰਡ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸੇ ਕਾਰਨ ਪਿੰਡਾਂ ਵਿੱਚ ਚਲਦੇ ਵਿਕਾਸ ਦੇ ਕੰਮ ਦੇਖ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਬੁਖਲਾਹਟ ਵਿੱਚ ਆ ਗਏ ਹਨ।

Advertisement

Advertisement
Advertisement