ਕੇਂਦਰ ਸਰਕਾਰ ਬਦਲਾਖ਼ੋਰੀ ਦੀ ਭਾਵਨਾ ਦਾ ਤਿਆਗ ਕਰੇ: ਮਾਰਸ਼ਲ
10:47 AM Oct 26, 2024 IST
Advertisement
ਟਾਂਡਾ:
Advertisement
ਆਮ ਆਦਮੀ ਪਾਰਟੀ ਦੇ ਬੇਟ ਖੇਤਰ ਦੇ ਇੰਚਾਰਜ ਰਾਜਿੰਦਰ ਸਿੰਘ ਮਾਰਸ਼ਲ, ਸ਼ਹਿਰੀ ਪ੍ਰਧਾਨ ਜਗਜੀਵਨ ਜੱਗੀ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ’ਤੇ ਨਿਸ਼ਾਨੇ ਸੇਧੇ ਹਨ। ‘ਆਪ’ ਆਗੂ ਰਾਜਿੰਦਰ ਮਾਰਸ਼ਲ ਨੇ ਕਿਹਾ ਕਿ ਕੇਂਦਰ ਸਰਕਾਰ ਬਦਲਾ ਲਊ ਭਾਵਨਾ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲ ਰਹੀ ਹੈ ਅਤੇ ਉਨ੍ਹਾਂ ਦੀ ਫ਼ਸਲ ਦਾ ਬਣਦਾ ਮੁੱਲ ਦੇਣ ਦੀ ਬਜਾਏ ਵੱਡੇ ਵਪਾਰੀਆਂ ਨੂੰ ਕਿਸਾਨਾਂ ਦੀ ਲੁੱਟ ਕਰਨ ਦਾ ਮੌਕਾ ਦੇ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ‘ਆਪ’ ਆਗੂਆਂ ਨੇ ਮੋਦੀ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਨੇ ਸਮੇਂ ਸਿਰ ਫਸਲਾਂ ਦੀ ਖਰੀਦ ਲਈ ਪੈਸੇ ਨਾ ਦੇ ਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਇਸ ਮੌਕੇ ਅਵਤਾਰ ਸਿੰਘ ਤਾਰੀ, ਸੋਨੂੰ ਮਾਰਸ਼ਲ, ਦਲਵੀਰ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement