For the best experience, open
https://m.punjabitribuneonline.com
on your mobile browser.
Advertisement

ਬੰਗਲਾਦੇਸ਼ ’ਚ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਕੇਂਦਰ ਸਰਕਾਰ: ਮਮਤਾ ਬੈਨਰਜੀ

04:29 PM Dec 11, 2024 IST
ਬੰਗਲਾਦੇਸ਼ ’ਚ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਕੇਂਦਰ ਸਰਕਾਰ  ਮਮਤਾ ਬੈਨਰਜੀ
Advertisement

ਦੀਘਾ (ਪੱਛਮੀ ਬੰਗਾਲ), 11 ਦਸੰਬਰ

Advertisement

Attacks on Minorities in Bangladesh: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਬੰਗਲਾਦੇਸ਼ ਵਿੱਚ ਘੱਟਗਿਣਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਘੱਟਗਿਣਤੀ ਭਾਈਚਾਰਿਆਂ ਨਾਲ ਸਬੰਧਤ ਜਿਹੜੇ ਵੀ ਲੋਕ ਬੰਗਲਾਦੇਸ਼ ਤੋਂ ਭਾਰਤ ਪਰਤਣਾ ਚਾਹੁੰਦੇ ਹਨ, ਉਨ੍ਹਾਂ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ।

Advertisement

ਮਮਤਾ  ਬੈਨਰਜੀ ਨੇ ਇਹ ਵੀ ਦਾਅਵਾ ਕੀਤਾ ਕਿ ਖ਼ਿੱਤੇ ਵਿਚ ਜਾਣਬੁੱਝ ਕੇ ਜਾਅਲੀ ਵੀਡੀਓ ਫੈਲਾਏ ਜਾ ਰਹੇ ਹਨ, ਕਿਉਂਕਿ ਕੁਝ ਵਰਗ ਫਿਰਕੂ ਤਣਾਅ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੂੰ ਕਿਹਾ, "ਅਸੀਂ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਚਾਹੁੰਦੇ ਹਾਂ। ਕੇਂਦਰ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਸਰਕਾਰ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਵੀ ਲਿਆਉਣਾ ਚਾਹੀਦਾ ਹੈ ਜੋ ਭਾਰਤ ਵਾਪਸ ਆਉਣਾ ਚਾਹੁੰਦੇ ਹਨ।" ਦੱਸਣਯੋਗ ਹੈ ਕਿ ਮੁੱਖ ਮੰਤਰੀ ਜਗਨਨਾਥ ਮੰਦਰ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਦੋ ਦਿਨਾਂ ਵਾਸਤੇ ਦੀਘਾ ਦੇ ਦੌਰੇ 'ਤੇ ਹਨ।

ਇਹ ਪੀ ਪੜ੍ਹੋ:

ਬੰਗਲਾਦੇਸ਼ ’ਚ ਹਿੰਦੂਆਂ ’ਤੇ ਹਮਲਿਆਂ ਖ਼ਿਲਾਫ਼ ਯੂਐੱਸ ਕੈਪੀਟਲ ਤੱਕ ਮਾਰਚ

ਵਿਦੇਸ਼ ਸਕੱਤਰ ਮਿਸਰੀ ਵੱਲੋਂ ਬੰਗਲਾਦੇਸ਼ੀ ਹਮਰੁਤਬਾ ਨਾਲ ਮੁਲਾਕਾਤ

ਫ਼ਿਰਕੂ ਜਨੂੰਨ ਤੇ ਭਾਰਤ-ਬੰਗਲਾਦੇਸ਼ ਦੇ ਰਿਸ਼ਤੇ

ਗ਼ੌਰਤਲਬ ਹੈ ਕਿ ਬੰਗਲਾਦੇਸ਼ ਵਿਚ 5 ਅਗਸਤ ਨੂੰ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਵਾਮੀ ਲੀਗ ਸਰਕਾਰ ਦੇ ਡਿੱਗਣ ਤੋਂ ਬਾਅਦ ਬੰਗਲਾਦੇਸ਼ ਵਿਚ ਘੱਟਗਿਣਤੀਆਂ ਖ਼ਾਸਕਰ ਹਿੰਦੂ ਭਾਈਚਾਰੇ ਉਤੇ ਵੱਡੇ ਪੱਧਰ ’ਤੇ ਹਮਲੇ ਹੋ ਰਹੇ ਹਨ। ਦੱਸਣਯੋਗ ਹੈ ਕਿ ਬੰਗਲਾਦੇਸ਼ ਵਿਚ ਹਿੰਦੂ ਦੀ ਆਬਾਦੀ ਕਰੀਬ  17 ਕਰੋੜ ਹੈ ਅਤੇ ਉਹ ਮੁਲਕ  ਦੀ ਕੁੱਲ ਆਬਾਦੀ ਦਾ ਕਰੀਬ 8 ਫ਼ੀਸਦੀ ਬਣਦੇ ਹਨ। ਇਸ ਦੌਰਾਨ ਹਿੰਦੂ ਭਾਈਚਾਰੇ ਨੂੰ 50 ਤੋਂ ਵੱਧ ਜ਼ਿਲ੍ਹਿਆਂ ਵਿੱਚ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ।

Advertisement
Author Image

Balwinder Singh Sipray

View all posts

Advertisement