ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰੇ: ਸੀਚੇਵਾਲ
07:08 AM Jul 27, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 26 ਜੁਲਾਈ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇ। ਉਨ੍ਹਾਂ ਨੇ ਅੱਜ ਮੌਨਸੂਨ ਦੇ ਚੱਲ ਰਹੇ ਪਾਰਲੀਮੈਂਟ ਸ਼ੈਸ਼ਨਾਂ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਮੰਤਰੀ ਨੂੰ ਕਿਸਾਨਾਂ ਦੀਆਂ ਮੰਗ ਮੰਨੇ ਜਾਣ ਦੀ ਅਪੀਲ ਕੀਤੀ। ਮੰਗ ਪੱਤਰ ਦੇਣ ਵਾਲੀਆਂ ਜਥੇਬੰਦੀਆਂ ਵਿੱਚ ਕਿਸਾਨ ਯੂਨੀਅਨ ਪੰਜਾਬ, ਸੰਯੁਕਤ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਕਪੂਰਥਲਾ ਤੇ ਹੋਰ ਸੰਘਰਸ਼ੀਲ ਜਥੇਬੰਦੀਆਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਤੇ ਮੰਗ ਪੱਤਰਾਂ ’ਚ ਦੱਸੀਆਂ ਗਈਆਂ ਉਨ੍ਹਾਂ ਦੀਆਂ ਮੰਗਾਂ ਜ਼ਾਇਜ਼ ਹਨ ਜਿਹੜੀਆਂ ਪੰਜਾਬ ਤੇ ਦੇਸ਼ ਦੇ ਹਿੱਤ ਵਿੱਚ ਹਨ।
Advertisement
Advertisement
Advertisement