For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰ ਦਿੱਲੀ ਨਾਲ ਮਤਰੇਆ ਸਲੂਕ ਬੰਦ ਕਰੇ: ਆਤਿਸ਼ੀ

08:05 AM Jul 20, 2024 IST
ਕੇਂਦਰ ਸਰਕਾਰ ਦਿੱਲੀ ਨਾਲ ਮਤਰੇਆ ਸਲੂਕ ਬੰਦ ਕਰੇ  ਆਤਿਸ਼ੀ
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਆਤਿਸ਼ੀ।
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੁਲਾਈ
ਕੇਂਦਰੀ ਬਜਟ ਵਿੱਚ ਦਿੱਲੀ ਨੂੰ ਬਣਦਾ ਹਿੱਸਾ ਮਿਲਣਾ ਯਕੀਨੀ ਬਣਾਉਣ ਲਈ ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦਿੱਲੀ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਕੇਂਦਰੀ ਬਜਟ ’ਚੋਂ ਦਿੱਲੀ ਨੂੰ ਇਸ ਵਿੱਚ ਬਣਦਾ ਹਿੱਸਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਵਾਸੀਆਂ ਦੇ ਕੁੱਲ ਆਮਦਨ ਕਰ ਯੋਗਦਾਨ ਦਾ ਸਿਰਫ਼ 5% ਭਾਵ 10,000 ਕਰੋੜ ਰੁਪਏ ਦਿੱਲੀ ਦੇ ਵਿਕਾਸ ਲਈ ਦਿੱਤੇ ਜਾਣ। ਵਿੱਤ ਮੰਤਰੀ ਆਤਿਸ਼ੀ ਨੇ ਕਿਹਾ ਕਿ ਪਿਛਲੇ ਸਾਲ ਦਿੱਲੀ ਦੇ ਲੋਕਾਂ ਨੇ ਕੇਂਦਰ ਸਰਕਾਰ ਨੂੰ 2.07 ਲੱਖ ਕਰੋੜ ਰੁਪਏ ਦਾ ਇਨਕਮ ਟੈਕਸ ਅਤੇ 25,000 ਕਰੋੜ ਰੁਪਏ ਦਾ ਜੀਐੱਸਟੀ ਦਿੱਤਾ ਸੀ ਪਰ ਬਦਲੇ ਵਿੱਚ ਕੇਂਦਰ ਸਰਕਾਰ ਨੇ ਦਿੱਲੀ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ। ਇਸ ਦੇ ਨਾਲ ਹੀ ਮੁੰਬਈ ਤੋਂ 5 ਲੱਖ ਕਰੋੜ ਦੇ ਇਨਕਮ ਟੈਕਸ ਦੀ ਬਜਾਏ ਮਹਾਰਾਸ਼ਟਰ ਨੂੰ ਕੇਂਦਰ ਸਰਕਾਰ ਤੋਂ 54,000 ਕਰੋੜ, ਕਰਨਾਟਕ ਨੂੰ ਵੀ 2 ਲੱਖ ਕਰੋੜ ਦੀ ਬਜਾਏ 33,000 ਕਰੋੜ ਰੁਪਏ ਮਿਲੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਵੱਲੋਂ ਦਿੱਲੀ ਸਰਕਾਰ ਨੂੰ ਜੋ ਟੈਕਸ ਅਦਾ ਕੀਤਾ ਜਾਂਦਾ ਹੈ, ਉਹ ਪੂਰੀ ਤਰ੍ਹਾਂ ਦਿੱਲੀ ਦੇ ਲੋਕਾਂ ’ਤੇ ਖਰਚ ਹੁੰਦਾ ਹੈ ਪਰ ਜਦੋਂ 2.32 ਲੱਖ ਕਰੋੜ ਰੁਪਏ ਦਾ ਟੈਕਸ ਕੇਂਦਰ ਸਰਕਾਰ ਨੂੰ ਦਿੱਤਾ ਗਿਆ ਤਾਂ ਦਿੱਲੀ ਨੂੰ ਇਸ ਵਿੱਚੋਂ ਇੱਕ ਪੈਸਾ ਵੀ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਇਸ ਕੇਂਦਰੀ ਬਜਟ ਵਿੱਚ ਦਿੱਲੀ ਦੇ ਲੋਕ ਭੀਖ ਨਹੀਂ ਮੰਗ ਰਹੇ ਸਗੋਂ ਭਾਜਪਾ ਸ਼ਾਸਤ ਕੇਂਦਰ ਸਰਕਾਰ ਤੋਂ ਆਪਣੇ ਹੱਕ ਮੰਗ ਰਹੇ ਹਨ।
ਵਿੱਤ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ 23 ਜੁਲਾਈ ਨੂੰ ਆਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਿੱਲੀ ਦੇ ਲੋਕਾਂ ਨੇ ਦਿੱਲੀ ਸਰਕਾਰ ਨੂੰ 35,000 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਸੀ। ਦਿੱਲੀ ਸਰਕਾਰ ਨੇ ਇਹ ਪੈਸਾ ਦਿੱਲੀ ਨੂੰ 24x7 ਬਿਜਲੀ ਦੇਣ, ਮੁਫਤ ਬਿਜਲੀ ਅਤੇ ਪਾਣੀ ਦੇਣ, ਅਣਅਧਿਕਾਰਤ ਕਲੋਨੀਆਂ ਵਿੱਚ ਪਾਣੀ ਦਾ ਜਾਲ ਵਿਛਾਉਣ, ਦਿੱਲੀ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ, ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ, ਫਲਾਈਓਵਰ ਬਣਾਉਣ ਲਈ ਵਰਤਿਆ ਹੈ। ਸੜਕਾਂ, ਆਵਾਜਾਈ ਵਿੱਚ ਸੁਧਾਰ ਕੀਤਾ ਗਿਆ ਹੈ।
ਦਿੱਲੀ ਦੇ ਲੋਕਾਂ ਨੇ ਪਿਛਲੇ ਸਾਲ ਕੇਂਦਰ ਸਰਕਾਰ ਨੂੰ ਆਮਦਨ ਕਰ ਦੇ ਰੂਪ ਵਿੱਚ 2.07 ਲੱਖ ਕਰੋੜ ਰੁਪਏ ਦਿੱਤੇ ਸਨ। ਨਾਲ ਹੀ 25,000 ਕਰੋੜ ਰੁਪਏ ਜੀ.ਐੱਸ.ਟੀ. ਦਿੱਲੀ ਦੇ ਲੋਕਾਂ ਨੇ ਕੇਂਦਰ ਸਰਕਾਰ ਨੂੰ 2.32 ਲੱਖ ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×