ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ: ਸ਼ੈਲਜਾ

09:17 AM Jun 30, 2024 IST
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਕੁਮਾਰੀ ਸ਼ੈਲਜਾ।- ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 29 ਜੂਨ
ਲੋਕ ਸਭਾ ਹਲਕਾ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਲੋਕਾਂ ਦੀ ਆਵਾਜ਼ ਹੈ। ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਕੇ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲੋਕ ਸਭਾ ਵਿੱਚ ਪਹਿਲੇ ਹੀ ਦਿਨ ਰਾਹੁਲ ਗਾਂਧੀ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਅਸੀਂ ਜਨਤਾ ਦੀ ਆਵਾਜ਼ ਨੂੰ ਦਬਾਉਣ ਨਹੀਂ ਦੇਵਾਂਗੇ ਸਗੋਂ ਦੋਵਾਂ ਸਦਨਾਂ ਵਿੱਚ ਜ਼ੋਰਦਾਰ ਆਵਾਜ਼ ਉਠਾਵਾਂਗੇ, ਸਰਕਾਰ ਨੂੰ ਜਨਤਾ ਦੀ ਆਵਾਜ਼ ਸੁਣਨੀ ਪਵੇਗੀ।’ ਉਹ ਅੱਜ ਕਾਂਗਰਸ ਭਵਨ ’ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਕਈ ਲੋਕ ਪਾਰਟੀ ਵਿੱਚ ਸ਼ਾਮਲ ਹੋਏ। ਇਸ ਦੌਰਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਹੱਕ ਭਾਵੇਂ ਨੌਕਰੀਆਂ ਵਿੱਚ ਹੋਣ ਜਾਂ ਕਿਸੇ ਹੋਰ ਸਕੀਮ ਰਾਹੀਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਲੋਕ ਵਿਰੋਧੀ ਪਾਰਟੀ ਹੈ, ਇਸ ਦਾ ਪਤਾ ਹੁਣ ਸਾਰੇ ਲੋਕਾਂ ਨੂੰ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਹੱਕ ਭਾਵੇਂ ਨੌਕਰੀਆਂ ਵਿੱਚ ਹੋਣ ਜਾਂ ਕਿਸੇ ਹੋਰ ਸਕੀਮ ਰਾਹੀਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵੀ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਕਾਂਗਰਸ ਦੀ ਸਰਕਾਰ ਬਣਨ ’ਤੇ ਹੀ ਸਭ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇਗਾ।

Advertisement

Advertisement
Advertisement