ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੇਅਰਮੈਨ ਨੇ 16 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ

10:43 AM Aug 19, 2024 IST
ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਚੇਅਰਮੈਨ ਤੀਰਥ ਮੰਨਾ ਤੇ ਚੇਅਰਮੈਨ ਗੁਰਦੀਪ ਸਿੰਘ ਬਾਠ। -ਫੋਟੋ: ਰਵੀ

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 18 ਅਗਸਤ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੀਰਥ ਮੰਨਾ ਵੱਲੋਂ 16 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ­, ਕਾਰਜਸਾਧਕ ਅਧਿਕਾਰੀ ਰਵਿੰਦਰ ਕੁਮਾਰ ਤੋਂ ਇਲਾਵਾ ਟਰੱਸਟ ਦਾ ਹੋਰ ਸਟਾਫ ਵੀ ਮੌਜੂਦ ਸੀ। ਇਸ ਮੌਕੇ ਟਰੱਸਟ ਦੇ ਚੇਅਰਮੈਨ ਨੇ ਕਿਹਾ ਕਿ 11 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਆਊਟ ਸੋਰਸਿੰਗ ਤੋਂ ਠੇਕਾ ਆਧਾਰ ’ਤੇ ਕੀਤੀਆਂ ਗਈਆਂ ਹਨ ਅਤੇ ਪੰਜ ਸਫ਼ਾਈ ਸੇਵਕ ਨਵੇਂ ਰੱਖੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਫ਼ਾਈ ਸੇਵਕਾਂ ਦੀ ਗਿਣਤੀ ਵਧਣ ਨਾਲ ਟਰੱਸਟ ਅਧੀਨ ਆਉਂਦੀਆਂ ਕਾਲੋਨੀਆਂ ਦੀ ਸਫ਼ਾਈ ਚੰਗੀ ਤਰ੍ਹਾਂ ਹੋ ਸਕੇਗੀ। ਚੇਅਰਮੈਨ ਮੰਨਾ ਨੇ ਦੱਸਿਆ ਕਿ ਟਰੱਸਟ ਅਧੀਨ ਆਉਂਦੇ ਭਾਈ ਜੀਤਾ ਸਿੰਘ ਨਗਰ ਵਿੱਚ 42 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

Advertisement

Advertisement