ਚੇਅਰਮੈਨ ਵੱਲੋਂ ਜੋਗੀਪੁਰ ਦੇ ਮਿਨੀ ਪੀਐੱਚਸੀ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਦੇਵੀਗੜ੍ਹ, 8 ਜੂਨ
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਜੱਸੀ ਸੋਹੀਆਂ ਵਾਲਾ ਨੇ ਅੱਜ ਕਾਰਜਕਾਰੀ ਇੰਜੀਨੀਅਰ ਉਸਾਰੀ ਮੰਡਲ ਪਟਿਆਲਾ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਪਿੰਡ ਜੋਗੀਪੁਰ ਵਿੱਚ 33.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਮ ਆਦਮੀ ਕਲੀਨਿਕ ਅਤੇ ਮਿਨੀ ਪੀਐੱਚਸੀ ਦਾ ਦੌਰਾ ਕੀਤਾ। ਡਾ. ਪ੍ਰੀਤਇੰਦਰ ਕੌਰ ਨੇ ਦੱਸਿਆ ਕਿ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਯਤਨਾਂ ਸਦਕਾ 33.88 ਲੱਖ ਰੁਪਏ ਦਾ ਬਜਟ ਸਿਵਲ ਸਰਜਨ ਪਟਿਆਲਾ ਤੋਂ ਪਾਸ ਕਰਵਾਇਆ ਗਿਆ ਹੈ। ਇਸ ਡਿਸਪੈਂਸਰੀ ਦਾ ਕੰਮ 15 ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੌਕੇ ‘ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਇਮਾਰਤ ਮੁਕੰਮਲ ਹੋਣ ਤੱਕ ਸਟਾਫ ਦੇ ਬੈਠਣ ਦਾ ਪ੍ਰਬੰਧ ਕੀਤਾ।
‘ਆਪ’ ਵਰਕਰਾਂ ਵੱਲੋਂ ਚੇਅਰਮੈਨ ਜੱਸੀ ਸੋਹੀਆਂ ਦਾ ਸਨਮਾਨ
ਸੰਦੌੜ (ਪੱਤਰ ਪ੍ਰੇਰਕ): ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸੰਦੌੜ ਵਿੱਚ ਬੀਤੇ ਦਿਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ। ਚੇਅਰਮੈਨ ਜੱਸੀ ਸੋਹੀਆਂ ਦਾ ਸੰਦੌੜ ਪੁੱਜਣ ‘ਤੇ ‘ਆਪ’ ਵਰਕਰਾਂ ਨੇ ਸਨਮਾਨ ਕੀਤਾ।