ਸਕੂਲ ਦੇ ਮਸਲਿਆਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ
08:02 AM Jan 02, 2025 IST
ਕਾਦੀਆਂ:
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਸੇਖਵਾਂ ਵਿੱਚ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸਕੂਲ ਦੇ ਮਸਲਿਆਂ ਅਤੇ ਵਿਕਾਸ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਸੁਨੀਤਾ ਕੌਸਲ ਨੇ ਦੱਸਿਆ ਕਿ ਸਕੂਲ ਦੇ ਮਿਹਨਤੀ ਸਟਾਫ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਨਾਲੋਂ ਕਾਫੀ ਵਧੀ ਹੈ। ਉਹ ਸਕੂਲ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਯਤਨਸ਼ੀਲ ਹਨ। ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਯਤਨਾਂ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਾ ਭਰੋਸਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement