ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

06:33 AM Oct 31, 2024 IST
ਮਾਨਸਾ ਵਿੱਚ ਚਲਾਨ ਕੱਟਦੇ ਹੋਏ ਸਿਹਤ ਅਧਿਕਾਰੀ। -ਫੋਟੋ: ਮਾਨ

ਮਾਨਸਾ: ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ। ਇਸ ਮੌਕੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਅਸ਼ਵਨੀ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਟੀਮ ਵੱਲੋਂ ਬੱਸ ਸਟੈਂਡ ਮਾਨਸਾ ਅੰਦਰ ਮਿਠਾਈ ਵੇਚ ਰਹੇ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਜਾਲੀ ਵਾਲੇ ਕੱਪੜੇ ਨਾਲ ਢੱਕਕੇ ਰੱਖਣ ਲਈ ਹਦਾਇਤ ਕੀਤੀ ਗਈ। ਇਸ ਮੌਕੇ ਵਿਜੈ ਕੁਮਾਰ,ਦਰਸ਼ਨ ਸਿੰਘ ਧਾਲੀਵਾਲ, ਸੁਖਪਾਲ ਸਿੰਘ, ਨਿਰਮਲ ਸਿੰਘ ਅਤੇ ਗੁਰਿੰਦਰਜੀਤ ਸ਼ਰਮਾ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement